ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚੱਲੀਆਂ ਹਨ। ਸਿੱਧੂ ਮੂਸੇਵਾਲਾ ਸਮੇਤ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪਿੰਡ ਜਵਾਹਰ ਕੇ ਵਾਲਾ ਵਿਖੇ ਗੋਲੀਆਂ ਚੱਲੀਆਂ ਹਨ।

ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਬੀਤੇ ਕੱਲ੍ਹ ਹੀ ਆਮ ਆਦਮੀ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਦੀ ਸਕਿਓਰਿਟੀ ਵਾਪਸ ਲਈ ਗਈ ਸੀ ਤੇ ਅੱਜ ਉਨ੍ਹਾਂ ‘ਤੇ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਮਾਨਸਾ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ‘ਤੇ ਕਈ ਰਾਊਂਡ ਫਾਇਰ ਵੀ ਕੀਤੇ ਗਏ।
Comment here