Indian PoliticsNationNewsPunjab newsWorld

ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਕੈਪਟਨ, ਰਾਜਾ ਵੜਿੰਗ ਸਣੇ ਵੱਖ-ਵੱਖ ਸ਼ਖਸੀਅਤਾਂ ਨੇ ਪ੍ਰਗਟਾਇਆ ਦੁੱਖ

ਅੱਜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਹਾਦਸੇ ਤੋਂ ਹਰ ਕੋਈ ਹੈਰਾਨ ਹੈ ਤੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟਾਵਾ ਕੀਤਾ ਹੈ। ਕੈਪਟਨ ਅਮਰਿੰਦਰ ਨੇ ਟਵੀਟ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੈਰਾਨ ਕਰਨ ਵਾਲਾ ਹੈ। ਦੁਖੀ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ।ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ‘ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।

ਮੂਸੇਵਾਲਾ ਦੀ ਮੌਤ ‘ਤੇ ਰਾਜਾ ਵੜਿੰਗ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ “ਮੈਨੂੰ ਯਕੀਨ ਨਹੀਂ ਹੁੰਦਾ ਮੈਂ ਆਪਣੇ ਕਰੀਬੀ ਦੋਸਤ ਤੇ ਕਾਂਗਰਸ ਦੇ ਮੈਂਬਰ ਸਿੱਧੂ ਮੂਸੇਵਾਲਾ ਨੂੰ ਗੁਆ ਦਿੱਤਾ ਹੈ। ਸਿੱਧੂ ਸਿਰਫ਼ 28 ਸਾਲ ਦੇ ਸੀ। ਨੈਤਿਕਤਾ ਦੇ ਅਧਾਰ ‘ਤੇ ਪੰਜਾਬ ਸਰਕਾਰ ਨੂੰ ਸੱਤਾ ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ।”

ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਵੀ ਮੂਸੇਵਾਲਾ ਦੀ ਮੌਤ ‘ਤੇ ਸੋਗ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ “ਇਹ ਗ੍ਰਹਿ ਮੰਤਰੀ ਭਗਵੰਤ ਮਾਨ ਤੇ ਪੁਲਿਸ ਲਈ ਅਸਫ਼ਲਤਾ ਹੈ, ਸੁਰੱਖਿਆ ਵਾਪਸ ਲੈਣ ਅਤੇ ਸੋਸ਼ਲ ਮੀਡੀਆ ‘ਤੇ ਪਾਉਣੀ ਵਧੇਰੇ ਦੁਖਦਾਈ ਹੈ,ਮੈਂ ਇਸ ਘਿਨਾਉਣੇ ਕੰਮ ਅਤੇ ਪੁਲਿਸ ਦੀ ਅਸਫਲਤਾ ਦੀ ਨਿੰਦਾ ਕਰਦਾ ਹਾਂ”

ਕਾਂਗਰਸੀ ਆਗੂ ਰਾਹੂਲ ਗਾਂਧੀ ਨੇ ਵੀ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ “ਉੱਘੇ ਕਾਂਗਰਸੀ ਆਗੂ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਡੂੰਘੇ ਸਦਮੇ ਅਤੇ ਦੁਖੀ ਹਾਂ। ਮੇਰੀ ਉੁਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਸਿੱਧੂ ਮੂਸੇਵਾਲਾ ਦੇ ਦੇਹਾਂਤ ‘ਤੇ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ ਸਿੱਧੂ ਦੀ ਮੌਤ ਦੀ ਖਬਰ ਸੁਣ ਕੇ ਬਹੁਤ ਹੀ ਦੁੱਖ ਹੋਇਆ। ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਦੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੈਨੂੰ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪੂਰਾ ਵਿਸ਼ਵਾਸ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਨੇ ਵੀ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਮੇਰੀਆਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਮਿੱਤਰ-ਸੱਜਣਾਂ ਨਾਲ ਪੂਰੀ ਹਮਦਰਦੀ ਹੈ। ਜੋ ਵੀ ਇਸ ਲਈ ਜ਼ਿੰਮੇਵਾਰ ਹਨ, ਨੂੰ ਗ੍ਰਿਫਤਾਰ ਕਰਨ ਵਿਚ ਦੇਹਰੀ ਨਹੀਂ ਕੀਤੀ ਜਾਣੀ ਚਾਹੀਦੀ। ਇਸ ਤੋਂ ਪਤਾ ਚੱਲਦਾ ਪੰਜਾਬ ਵਿਚ ਅਮਨ-ਕਾਨੂੰਨ ਦੀ ਵਿਵਸਥਾ ਕਿੰਨੀ ਖਰਾਬ ਹੋ ਚੁੱਕੀ ਹੈ।

Comment here

Verified by MonsterInsights