ਮਸ਼ਹੂਰ ਪੰਜਾਬੀ ਅਦਾਕਾਰ ਕਰਤਾਰ ਚੀਮਾ ਨੂੰ ਅੰਮ੍ਰਿਤਸਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਕਰਤਾਰ ਚੀਮਾ ’ਤੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਨੂੰ ਧਮਕੀਆਂ ਦੇਣ ਦਾ ਇਲਜ਼ਾਮ ਹੈ ।
ਦੱਸਿਆ ਜਾ ਰਿਹਾ ਹੈ ਕਿ ਕਰਤਾਰ ਚੀਮਾ ਵੱਲੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਅਕਸ਼ੇ ਸ਼ਰਮਾ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ । ਇੰਨਾ ਹੀ ਨਹੀਂ ਇਹ ਵੀ ਸਾਹਮਣੇ ਆ ਰਹੀ ਹੈ ਕਿ ਕਰਤਾਰ ਚੀਮਾ ਵੱਲੋਂ ਅਕਸ਼ੇ ਸ਼ਰਮਾ ਨੂੰ ਗੋਲਡੀ ਬਰਾੜ ਵੱਲੋਂ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ । ਦੱਸਿਆ ਜਾ ਰਿਹਾ ਹੈ ਕਿ ਗੋਲਡੀ ਬਰਾੜ ਵੱਲੋਂ ਅਕਸ਼ੇ ਸ਼ਰਮਾ ਨੂੰ ਫਿਰੌਤੀ ਲਈ ਫੋਨ ਕੀਤੇ ਜਾ ਰਹੇ ਹਨ ਤੇ ਜਾਨੋ ਮਾਰਨ ਦੀ ਵੀ ਧਮਕੀ ਦਿੱਤੀ ਜਾ ਰਹੀ ਹੈ ।
ਇਸ ਸਬੰਧੀ ਅਕਸ਼ੇ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਕਰਤਾਰ ਚੀਮਾ ਦੀ ਫ਼ਿਲਮ ’ਤੇ ਪੈਸੇ ਲਗਾਏ ਸਨ। ਹੁਣ ਜਦੋਂ ਉਹ ਪੈਸੇ ਵਾਪਸ ਮੰਗ ਰਹੇ ਤਾਂ ਕਰਤਾਰ ਚੀਮਾ ਵੱਲੋਂ ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕੁਝ ਦਿਨ ਪਹਿਲਾਂ ਚੀਮਾ ਨੇ ਗੋਲਡੀ ਬਰਾੜ ਤੋਂ ਵੀ ਫੋਨ ਕਰਵਾਇਆ ਸੀ।”
Comment here