ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਮਨਕੀਰਤ ਨੂੰ ਪਿਛਲੇ ਮਹੀਨੇ ਹੀ ਬੰਬੀਹਾ ਗੈਂਗ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਸੀ। ਹਾਲਾਂਕਿ ਮਨਕੀਰਤ ਉੁਪਰ ਮੂਸੇਵਾਲਾ ਦੀ ਹੱਤਿਆ ਦੇ ਦੋਸ਼ ਵੀ ਲੱਗ ਰਹੇ ਹਨ।
ਇੱਕ ਸੋਸ਼ਲ ਮੀਡੀਆ ਪੋਸਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਮੂਸੇਵਾਲਾ ਦੀ ਹੱਤਿਆ ਪਿੱਛੇ ਗਾਇਕ ਮਨਕੀਰਤ ਔਲਖ ਦਾ ਹ4ਥ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸਾਰੇ ਗਾਇਕਾਂ ਤੋਂ ਪੈਸੇ ਵਸੂਲਣ ਦੇ ਪਿੱਛੇ ਵੀ ਮਨਕੀਰਤ ਦਾ ਹੱਥ ਹੈ। ਐਤਵਾਰ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਗੈਂਗਸਟਰ ਦਵਿੰਦਰ ਬੰਬੀਆ ਦੇ ਸੋਸ਼ਲ ਮੀਡੀਆ ਪੇਜ ‘ਤੇ ਇਕ ਪੋਸਟ ਪਾਈ ਗਈ। ਪੋਸਟ ਨੂੰ ਪੰਜਾਬੀ ਵਿਚ ਲਿਖਿਆ ਗਿਆ ਹੈ। ਇਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਮੂਸੇਵਾਲਾ ਦੀ ਹੱਤਿਆ ਨਹੀਂ ਕਰਨੀ ਚਾਹੀਦੀ ਸੀ।