Site icon SMZ NEWS

ਮੂਸੇਵਾਲਾ ਦੀ ਮੌਤ ਨਾਲ ਪਾਕਿਸਤਾਨ ‘ਚ ਵੀ ਸੋਗ, ਗਾਇਕ ਨੇ ਇਸੇ ਸਾਲ ਆਉਣ ਦਾ ਕੀਤਾ ਸੀ ਵਾਅਦਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਿਰਫ ਆਪਣੇ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਹਨ। ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਵੀ ਮੂਸੇਵਾਲਾ ਦੀ ਮੌਤ ਨਾਲ ਸੋਗ ਦੀ ਲਹਿਰ ਹੈ। ਪਾਕਿਸਤਾਨ ‘ਚ ਵੀ ਉਨ੍ਹਾਂ ਦੀ ਵੱਡੀ ਫੈਨ ਫਾਲੋਇੰਗ ਹੈ।

ਕੁਝ ਦਿਨ ਪਹਿਲਾਂ ਹੀ ਮੂਸੇਵਾਲਾ ਨੇ ਆਪਣੇ ਪਾਕਿਸਤਾਨੀ ਪ੍ਰਸ਼ੰਸਕਾਂ ਨੂੰ ਇੱਕ ਲਾਈਵ ਕੰਸਰਟ ਵਿੱਚ ਵਾਅਦਾ ਕੀਤਾ ਸੀ ਕਿ ਉਹ ਇਸ ਸਾਲ ਉਨ੍ਹਾਂ ਨੂੰ ਮਿਲਣ ਲਈ ਆਉਣਗੇ। ਉਨ੍ਹਾਂ ਨੇ ਇਸ ਸਾਲ ਪਹਿਲਾ ਕੰਸਰਟ ਲਾਹੌਰ ਅਤੇ ਦੂਜਾ ਇਸਲਾਮਾਬਾਦ ਵਿੱਚ ਕਰਨ ਦਾ ਵਾਅਦਾ ਕੀਤਾ ਸੀ। ਪਾਕਿਸਤਾਨ ਦੇ ਪ੍ਰਸ਼ੰਸਕ ਮੂਸੇਵਾਲਾ ਦੀ ਕਤਲ ਤੋਂ ਬਹੁਤ ਦੁਖੀ ਹਨ।

Pakistan mourns Musewala

ਇੱਕ ਪਾਕਿਸਤਾਨੀ ਫੈਨ ਨੇ ਲਿਖਿਆ ਕਿ ਸਿੱਧੂ ਮੂਸੇਵਾਲਾ ਨੇ ਪਾਕਿਸਤਾਨ ਆਉਣ ਦਾ ਵਾਅਦਾ ਕੀਤਾ ਸੀ। ਕਲਾ ਸਾਰੀਆਂ ਸਰਹੱਦਾਂ ਨੂੰ ਪਾਰ ਕਰਦੀ ਹੈ ਅਤੇ ਅੱਜ ਪਾਕਿਸਤਾਨੀਆਂ ਨੇ ਮੂਸੇਵਾਲਾ ਦੀ ਮੌਤ ‘ਤੇ ਸਾਡੇ ਭਾਰਤੀ ਭੈਣਾਂ-ਭਰਾਵਾਂ ਨਾਲ ਦੁੱਖ ਸਾਂਝਾ ਕੀਤਾ ਹੈ।

ਇੱਕ ਹੋਰ ਪ੍ਰਸ਼ੰਸਕ ਨੇ ਕਿਹਾ ਕਿ ਭਾਰਤ ਵਿੱਚ ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਦੀ ਦੁਖਦਾਈ ਖ਼ਬਰ ਹੈ। ਉਹ ਸਿਰਫ਼ 28 ਸਾਲਾਂ ਦਾ ਸੀ। ਉਹ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਰਹੇ ਸਨ।

Pakistan mourns Musewala

ਇੱਕ ਫੈਨ ਨੇ ਲਿਖਿਆ ਕਿ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਗਈ ਹੈ। ਇੱਕ ਨੌਜਵਾਨ ਪ੍ਰਤਿਭਾਸ਼ਾਲੀ ਵਿਅਕਤੀ ਦਾ ਅਜਿਹਾ ਹਸ਼ਰ। ਮੂਸੇਵਾਲਾ ਏਸ਼ੀਆ ਦੇ ਸਭ ਤੋਂ ਪ੍ਰਸਿੱਧ ਗਾਇਕਾਂ ਵਿੱਚੋਂ ਇੱਕ ਸੀ। ਉਸ ਦੇ ਪਰਿਵਾਰ ਨੂੰ ਪ੍ਰਾਰਥਨਾ ਅਤੇ ਤਾਕਤ।

ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਮਹਿਲਾ ਪ੍ਰਸ਼ੰਸਕ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਪਾਕਿਸਤਾਨ ਵਿੱਚ ਬਹੁਤ ਵੱਡੀ ਫੈਨ ਫਾਲੋਇੰਗ ਹੈ। ਉਹ ਭਾਰਤੀ ਪੰਜਾਬ ਦਾ ਹੀ ਨਹੀਂ ਸਗੋਂ ਪਾਕਿਸਤਾਨੀ ਪੰਜਾਬ ਦਾ ਵੀ ਮਸ਼ਹੂਰ ਗਾਇਕ ਹੈ। ਉਸ ਦੇ ਕਤਲ ਦੀ ਖ਼ਬਰ ਨੇ ਸਾਨੂੰ ਬਹੁਤ ਦੁਖੀ ਕਰ ਦਿੱਤਾ।

Exit mobile version