ਪੰਜਾਬੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ । ਸਿੱਧੂ ਦੀ ਮੌਤ ਮਗਰੋਂ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੇ ਦੱਤ ਨੇ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

ਸੰਜੇ ਦੱਤ ਨੇ ਟਵੀਟ ਕਰ ਕੇ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਇੱਕ ਮਹਾਨ ਪ੍ਰਤਿਭਾ ਦਾ ਜਲਦ ਅੰਤ ਹੋ ਗਿਆ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਬਲ ਬਖਸ਼ੇ।”
ਦੱਸ ਦੇਈਏ ਕਿ ਐਤਵਾਰ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਏਕੇ-47 ਨਾਲ ਸਿੱਧੂ ਮੂਸੇਵਾਲਾ ‘ਤੇ ਤਾਬੜਤੋੜ ਫਾਇਰਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ। ਸਿਰਫ 28 ਸਾਲ ਦੀ ਉਮਰ ਵਿਚ ਹੋਈ ਮੌਤ ‘ਤੇ ਵੱਖ-ਵੱਖ ਸ਼ਖਸੀਅਤਾਂ ਨੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਸਵਾਲ ਵੀ ਖੜ੍ਹੇ ਕਰ ਦਿੱਤੇ ਹਨ।
Comment here