ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਪੰਜ ਮੈਂਬਰਾਂ ਦੇ ਬੋਰਡ ਵੱਲੋਂ ਕੀਤਾ ਜਾਵੇਗਾ। ਬੋਰਡ ਵਿੱਚ ਫਰੀਦਕੋਟ ਮੈਡੀਕਲ ਕਾਲਜ ਅਤੇ ਰਾਜਿੰਦਰਾ ਮੈਡੀਕਲ ਕਾਲਜ, ਪਟਿਆਲਾ ਤੋਂ ਇੱਕ-ਇੱਕ ਫੋਰੈਂਸਿਕ ਮਾਹਿਰ ਸ਼ਾਮਿਲ ਹੋਵੇਗਾ। ਇਸ ਤੋਂ ਇਲਾਵਾ ਤਿੰਨ ਡਾਕਟਰ ਬੋਰਡ ‘ਚ ਹੋਣਗੇ। ਅਜੇ ਪੋਸਟਮਾਰਟਮ ਸ਼ੁਰੂ ਨਹੀਂ ਹੋਇਆ ਹੈ। ਪੋਸਟਮਾਰਟਮ ਸਬੰਧੀ ਪਰਿਵਾਰ ਨਾਲ ਗੱਲਬਾਤ ਚੱਲ ਰਹੀ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਜਦੋਂ ਸਿੱਧੂ ਮੂਸੇਵਾਲਾ ‘ਤੇ ਗੋਲੀਬਾਰੀ ਕੀਤੀ ਗਈ ਤਾਂ ਉਹ ਆਪਣੀ ਗੱਡੀ ‘ਚ ਮੌਜੂਦ ਸੀ। ਹੁਣ ਫੋਰੈਂਸਿਕ ਟੀਮ ਮਾਨਸਾ ਥਾਣੇ ਪਹੁੰਚ ਕੇ ਮੂਸੇਵਾਲ ਦੀ ਗੱਡੀ ਦੀ ਜਾਂਚ ਕਰ ਰਹੀ ਹੈ। ਮੂਸੇਵਾਲਾ ਦੇ ਪਿਤਾ ਨੇ ਪੁੱਤਰ ਦੇ ਕਤਲ ਤੋਂ ਬਾਅਦ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸਿੱਧੂ ਦੇ ਪਿਤਾ ਨੇ ਪੁੱਤਰ ਦੀ ਸੁਰੱਖਿਆ ਵਾਪਸ ਲੈਣ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇ।
ਸਿੱਧੂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਸਰਕਾਰ ਜਾਂਚ ਵਿੱਚ ਪੂਰਾ ਸਹਿਯੋਗ ਦੇਵੇਗੀ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਸੁਰੱਖਿਆ ਘਟਾਉਣ ਦੇ ਫੈਸਲੇ ‘ਤੇ ਵੀ ਡੀਜੀਪੀ ਦੇ ਬਿਆਨ ਦਾ ਸਪੱਸ਼ਟੀਕਰਨ ਮੰਗਦਿਆਂ ਜਾਂਚ ਦੇ ਹੁਕਮ ਦਿੱਤੇ ਹਨ।
Comment here