ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡੀਜੀਪੀ ਵੀਕੇ ਭਾਂਵਰਾ ਨੇ ਬੀਤੇ ਦਿਨ ਹੋਈ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਕਿਸੇ ਵੀ ਮੌਕੇ ‘ਤੇ ਮੂਸੇਵਾਲਾ ਨੂੰ ਗੈਂਗਸਟਰ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਨਹੀਂ ਕਿਹਾ।
ਡੀਜੀਪੀ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਲਈ ਬਹੁਤ ਸਤਿਕਾਰ ਰੱਖਦੇ ਹਨ, ਉਹ ਪੰਜਾਬ ਦੇ ਪ੍ਰਸਿੱਧ ਕਲਾਕਾਰ ਅਤੇ ਸੱਭਿਆਚਾਰਕ ਪ੍ਰਤੀਕ ਹਨ।
ਡੀ.ਜੀ.ਪੀ ਨੇ ਮੂਸੇਵਾਲਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਇਆ ਜਾਵੇਗਾ।
ਡੀਜੀਪੀ ਭਾਵਰਾ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਸ: ਮੂਸੇਵਾਲਾ ਗੈਂਗਸਟਰ ਹੈ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਗੈਂਗਸਟਰ ਹੋਣ ਦਾ ਦਾਅਵਾ ਕਰਨ ਵਾਲੇ ਵੱਖ-ਵੱਖ ਵਿਅਕਤੀਆਂ ਵੱਲੋਂ ਦਾਅਵੇ ਅਤੇ ਜਵਾਬੀ ਦਾਅਵੇ ਆ ਰਹੇ ਹਨ।
Comment here