Site icon SMZ NEWS

ਨੈਸ਼ਨਲ ਹੇਰਾਲਡ ਮਾਮਲੇ ‘ਚ ਸੋਨੀਆ ਤੇ ਰਾਹੁਲ ਗਾਂਧੀ ਨੂੰ ED ਦਾ ਨੋਟਿਸ, ਕਾਂਗਰਸ ਬੋਲੀ-‘ਝੁਕਾਂਗੇ ਨਹੀਂ’

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੇਰਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਕਾਂਗਰਸ ਨੇ ਈਡੀ ਦੀ ਇਸ ਕਾਰਵਾਈ ‘ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਘੇਰਿਆ ਹੈ। ਪਾਰਟੀ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੂਤਰਾਂ ਮੁਤਾਬਕ ਈਡੀ ਨੇ ਰਾਹੁਲ ਨੂੰ 2 ਜੂਨ ਨੂੰ ਤੇ ਸੋਨੀਆ ਨੂੰ 8 ਜੂਨ ਨੂੰ ਬੁਲਾਇਆ ਹੈ। ਦੋਵੇਂ ਨੇਤਾ ਈਡੀ ਸਾਹਮਣੇ ਪੇਸ਼ ਹੋਣਗੇ।

ਕਾਂਗਰਸ ਨੇ ਦਾਅਵਾ ਕੀਤਾ ਕਿ ਨੈਸ਼ਨਲ ਹੇਰਲਡ ਮਾਮਲੇ ਵਿਚ ਮਨੀ ਲਾਂਡਰਿੰਗ ਦੇ ਦੋਸ਼ ਨੂੰ ਲੈ ਕੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਈਡੀ ਵੱਲੋਂ ਨੋਟਿਸ ਆਇਆ ਹੈ ਪਰ ਪਾਰਟੀ ਤੇ ਉਸ ਦੀ ਅਗਵਾਈ ਡਰਨ ਤੇ ਝੁਕਣ ਵਾਲੇ ਨਹੀਂ ਹਨ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਇਹ ਵੀ ਦੋਸ਼ ਲਗਾਇਆ ਕਿ ਦੇਸ਼ ਨੂੰ ਗੁੰਮਰਾਹ ਕਰਨ ਲਈ ਕਾਂਗਰਸ ਲੀਡਰਸ਼ਿਪ ਖਿਲਾਫ ਸਾਜ਼ਿਸ਼ ਰਚੀ ਜਾ ਰਹੀ ਹੈ।

ਕਾਂਗਰਸ ਨੇਤਾ ਸੂਰਜੇਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਬਦਲੇ ਦੀ ਭਾਵਨਾ ‘ਚ ਅੰਨ੍ਹੀ ਹੋ ਗਈ ਹੈ। ਇਸ ਵਾਰ ਉਸ ਨੇ ਨਵੀਂ ਕਾਇਰਤਾ ਭਰੀ ਸਾਜ਼ਿਸ਼ ਰਚੀ ਹੈ। ਹੁਣ ਪ੍ਰਧਾਨ ਮੰਤਰੀ ਮੋਦੀ ਜੀ ਨੇ ਕਾਂਗਰਸ ਪ੍ਰਧਾਨ ਅਤੇ ਰਾਹੁਲ ਨੂੰ ਈਡੀ ਤੋਂ ਨੋਟਿਸ ਜਾਰੀ ਕੀਤਾ ਹੈ। ਸਾਫ਼ ਹੈ ਕਿ ਤਾਨਾਸ਼ਾਹ ਡਰਿਆ ਹੋਇਆ ਹੈ।’ ਉਸ ਨੇ ਕਿਹਾ, ‘ਅਸੀਂ ਨਹੀਂ ਡਰਾਂਗੇ, ਨਹੀਂ ਝੁਕਵਾਂਗੇ।

Exit mobile version