ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਨੂੰ ਫਿਰੋਜ਼ਪੁਰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ 2017 ਵਿਚ ਫਿਰੋਜ਼ਪੁਰ ਦੇ ਮੁੱਖ ਥਾਣੇ ਵਿਚ ਦਰਜ ਕੇਸ ਵਿਚ ਜ਼ਮਾਨਤ ਮਿਲੀ ਹੈ। ਦੱਸ ਦੇਈਏ ਕਿ 2017 ਵਿਚ ਹਰੀਕੇ ਪੁਲ ‘ਤੇ ਮਜੀਠੀਆ ਵੱਲੋਂ ਧਰਨਾ ਦਿੱਤਾ ਗਿਆ ਸੀ ਜਿਸ ਲਈ ਉਨ੍ਹਾਂ ਖਿਲਾਫ ਕੇਸ ਦਰਜ ਹੋਇਆ ਸੀ।
ਹਾਲਾਂਕਿ ਕੁਝ ਹੋਰ ਕੇਸ ਵੀ ਹਨ ਜਿਨ੍ਹਾਂ ਦੀ ਹਾਲ ਅਜੇ ਸੁਣਵਾਈ ਜਾਰੀ ਹੈ। ਫਿਰੋਜ਼ਪੁਰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ ਤੇ ਇਸ ਸਬੰਧੀ ਹਵਾਲਾ ਦਿੱਤਾ ਗਿਆ ਹੈ ਕਿ ਕੇਸ ਝੂਠਾ ਕੇਸ ਦਰਜ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਕੋਈ ਵੀ ਕੇਸ ਨਹੀਂ ਬਣਦਾ। ਇਸ ਲਈ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਗਈ ਹੈ।
Comment here