Site icon SMZ NEWS

ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਿੱਧੂ ਮੂਸੇਵਾਲਾ ਵਾਂਗ ਉਨ੍ਹਾਂ ਨੂੰ ਵੀ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਲੀਮ ਖਾਨ ਨੂੰ ਇੱਕ ਪੱਤਰ ਮਿਲਿਆ ਹੈ, ਜਿਸ ਵਿੱਚ ਇਹ ਧਮਕੀ ਦਿੱਤੀ ਗਈ ਹੈ।

salman khan threat news

ਸਲਮਾਨ ਖਾਨ ਆਪਣੀਆਂ ਫਿਲਮਾਂ ਤੋਂ ਇਲਾਵਾ ਹੋਰ ਕਾਰਨਾਂ ਕਰਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਸਰਕਾਰ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਸੀ। ਅਣਪਛਾਤੇ ਵਿਅਕਤੀ ਨੇ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਚਿੱਠੀ ਲਿਖ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੰਬਈ ਪੁਲਸ ਨੇ ਬਾਂਦਰਾ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਇਹ ਧਮਕੀ ਭਰਿਆ ਪੱਤਰ ਮਿਲਿਆ ਸੀ। ਇਸ ਤੋਂ ਬਾਅਦ ਸਲੀਮ ਖਾਨ ਨੇ ਮੁੰਬਈ ਦੇ ਬਾਂਦਰਾ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ। ਮੁੰਬਈ ਪੁਲਿਸ ਨੇ ਤੁਰੰਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਚਿੱਠੀ ‘ਚ ਕੀ ਲਿਖਿਆ ਹੈ, ਕਿਸ ਨੇ ਭੇਜਿਆ ਹੈ ਅਤੇ ਕਿਸ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ, ਇਸ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Exit mobile version