Site icon SMZ NEWS

ਕੋਰੋਨਾ ਪਾਜ਼ੀਟਿਵ ਹੋਣ ਕਾਰਨ ਮਨੀ ਲਾਂਡਰਿੰਗ ਮਾਮਲੇ ‘ਚ ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ ਸੋਨੀਆ ਗਾਂਧੀ

ਨੈਸ਼ਨਲ ਹੈਰਾਲਡ/ਐਸੋਸੀਏਟਿਡ ਜਰਨਲਜ਼ ਲਿਮਟਿਡ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਨਾਲ ਪੇਸਟ ਹੋਣ ਕਾਰਨ ਬੁੱਧਵਾਰ ਨੂੰ ਈਡੀ ਸਾਹਮਣੇ ਪੇਸ਼ ਨਹੀਂ ਹੋਵੇਗੀ । ਕਾਂਗਰਸ ਸੂਤਰਾਂ ਅਨੁਸਾਰ ਈਡੀ ਨੂੰ ਅੱਗੇ ਦੀ ਤਰੀਕ ਦੇਣ ਦੀ ਬੇਨਤੀ ਕੀਤੀ ਗਈ ਹੈ।

Sonia gandhi will not appear

1 ਜੂਨ ਨੂੰ ਕਾਂਗਰਸ ਦੇ ਮੀਡੀਆ ਇੰਚਾਰਜ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਮੋਦੀ ਸਰਕਾਰ ‘ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਗਾਇਆ ਅਤੇ ਦੱਸਿਆ ਕਿ ਈਡੀ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ । ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ । ਕਾਂਗਰਸ ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਸੀ ਕਿ ਦੋਵੇਂ ਨੇਤਾ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ।ਦੱਸ ਦੇਈਏ ਕਿ ਸੋਨੀਆ ਗਾਂਧੀ ਹਾਲ ਹੀ ਵਿੱਚ ਕੋਰੋਨਾ ਪਾਜ਼ੀਟਿਵ ਆਈ ਸੀ।ਕਾਂਗਰਸ ਸੂਤਰਾਂ ਮੁਤਾਬਕ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਪਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਨਹੀਂ ਆਈ ਹੈ । ਇਸ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ । ਇਸ ਤੋਂ ਪਹਿਲਾਂ ਰਾਹੁਲ ਨੂੰ 2 ਜੂਨ ਨੂੰ ਸੰਮਨ ਮਿਲਿਆ ਸੀ ਪਰ ਵਿਦੇਸ਼ ਵਿੱਚ ਹੋਣ ਕਾਰਨ ਰਾਹੁਲ ਗਾਂਧੀ ਨੇ ਹੋਰ ਤਰੀਕ ਮੰਗੀ ਸੀ।

Exit mobile version