Site icon SMZ NEWS

ਖਹਿਰਾ ਦਾ ਮਾਨ ਸਰਕਾਰ ‘ਤੇ ਨਿਸ਼ਾਨਾ, ਨਾਜਾਇਜ਼ ਮਾਈਨਿੰਗ ਦੀ ਵੀਡੀਓ ਟਵੀਟ ਕਰ ਬੋਲ, ‘ਕਿੱਥੇ ਨੇ ਦਾਅਵੇ

ਬੁੱਧਵਾਰ ਨੂੰ ਆਨੰਦਪੁਰ ਸਾਹਿਬ ਦੇ ਸੰਸੋਵਾਲ ‘ਚ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਲਿਆਂ ਨੇ ਹੀ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਡਰਾਈਵਰ ਟਿੱਪਰ ਲੈ ਕੇ ਉਥੋਂ ਫਰਾਰ ਹੋ ਗਿਆ।

ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਖਤਮ ਹੋ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇਸ ਵੀਡੀਓ ਨੂੰ ਟਵੀਟ ਕਰਕੇ ਮਾਨ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ। ਹਾਲਾਂਕਿ ਇਸ ਸਬੰਧੀ ਅਜੇ ਤੱਕ ਮਾਈਨਿੰਗ ਮੰਤਰੀ ਜਾਂ ਪੰਜਾਬ ਸਰਕਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

khaira targets Mann Govt

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀਡੀਓ ਟਵੀਟ ਕਰਕੇ ਕਿਹਾ ਕਿ ਸੰਸੋਵਾਲ, ਆਨੰਦਪੁਰ ‘ਚ ਅੰਨ੍ਹੇਵਾਹ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਵੀਡੀਓ ਬੁੱਧਵਾਰ ਸਵੇਰ ਦੀ ਹੈ। ਆਪ ਦੇ ਮੰਤਰੀ ਹਰਜੋਤ ਬੈਂਸ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿੱਚੋਂ ਰੇਤ ਦੀ ਨਾਜਾਇਜ਼ ਮਾਈਨਿੰਗ ਖ਼ਤਮ ਹੋ ਗਈ ਹੈ। ਵੀਡੀਓ ‘ਚ ਸਥਾਨਕ ਲੋਕ ਮਾਈਨਿੰਗ ਮਾਫੀਆ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਇਸ ‘ਤੇ ਐਕਸ਼ਨ ਲੈਣ ਲਈ ਕਿਹਾ।

ਦੱਸਣਯੋਗ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਸੈਂਸੋਵਾਲ ਵਿੱਚ ਨਜਾਇਜ਼ ਮਾਈਨਿੰਗ ਦੇ ਵਿਰੋਧ ਵਿੱਚ ਔਰਤਾਂ ਤੇ ਨੌਜਵਾਨ ਨੇ ਇਕੱਠੇ ਹੋ ਕੇ ਇਸ ਦੀ ਵੀਡੀਓ ਰਿਕਾਰਡਿੰਗ ਸ਼ੁਰੂ ਕਰ ਦਿੱਤੀ। ਮਾਈਨਿੰਗ ਕਰਨ ਵਾਲਿਆਂ ਨੇ ਦੇਖਿਆ ਤਾਂ ਟਿੱਪਰ ਸਣੇ ਚਾਲਕ ਉਥੋਂ ਫ਼ਰਾਰ ਹੋ ਗਿਆ।

ਵੀਡੀਓ ਬਣਾਉਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਕਿ ਮਾਈਨਿੰਗ ਸਾਈਡ ਦਾ ਝੰਡਾ ਦੂਰ ਲੱਗਾ ਹੈ ਪਰ ਖਨਨ ਉਸ ਤੋਂ ਵੱਧ ਕੀਤਾ ਜਾ ਰਿਹਾ ਹੈ।

Exit mobile version