Site icon SMZ NEWS

ਜੇਲ੍ਹ ‘ਚ ਮਜੀਠੀਆ ਦੀ ਜਾਨ ਨੂੰ ਖ਼ਤਰਾ ! ਪਤਨੀ ਗਨੀਵ ਨੇ ਪੰਜਾਬ ਰਾਜਪਾਲ ਤੇ DGP ਨੂੰ ਪੱਤਰ ਲਿਖ ADGP ਨੂੰ ਹਟਾਉਣ ਦੀ ਕੀਤੀ ਮੰਗ

ਪੰਜਾਬ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਤੋਂ ਵਿਧਾਇਕ ਗਨੀਵ ਕੌਰ ਨੇ ਸੂਬੇ ਦੇ ਰਾਜਪਾਲ ਅਤੇ ਡੀਜੀਪੀ ਨੂੰ ਸੱਤ ਪੰਨਿਆਂ ਦਾ ਪੱਤਰ ਲਿਖ ਕੇ ਉਨ੍ਹਾਂ ਦੇ ਪਤੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਵਿੱਚ ਖਤਰਾ ਹੋਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਇਸ ਪੱਤਰ ਵਿੱਚ ADGP ਜੇਲ੍ਹ ਹਰਪ੍ਰੀਤ ਸਿੱਧੂ ਨੂੰ ਵੀ ਹਟਾਉਣ ਦੀ ਮੰਗ ਕੀਤੀ ਹੈ। ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ADGP ਜੇਲ੍ਹ ਹਰਪ੍ਰੀਤ ਸਿੱਧੂ ‘ਤੇ ਦੋਸ਼ ਲਗਾਏ ਹਨ ਕਿ ਉਹ ਉਨ੍ਹਾਂ ਦੇ ਪਤੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਉਹ ਬਿਕਰਮ ਮਜੀਠੀਆ ਨੂੰ ਕਿਸੇ ਨਵੇਂ ਝੂਠੇ ਕੇਸ ਵਿੱਚ ਵੀ ਫਸਾ ਸਕਦੇ ਹਨ।

Bikram Majithia Wife Ganieve Kaur

ਉਨ੍ਹਾਂ ਨੇ ਇਸ ਪੱਤਰ ਦੇ ਪੰਨਾ ਨੰਬਰ 5 ਦੇ 14ਵੇਂ ਕਾਲਮ ਵਿੱਚ ਹਰਪ੍ਰੀਤ ਸਿੱਧੂ ਦੀ ਕਾਬਲੀਅਤ ‘ਤੇ ਵੀ ਸ਼ੱਕ ਜਤਾਇਆ ਹੈ । ਉਨ੍ਹਾਂ ਦਾ ਕਹਿਣਾ ਸੀ ਕਿਹਾ ਕਿ ਸਿੱਧੂ ਜਦੋਂ STF ਦੇ ਮੁਖੀ ਸਨ ਤਾਂ ਉਹ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਵਿੱਚ ਨਾਕਾਮ ਰਹੇ । ਬਿਕਰਮ ਸਿੰਘ ਮਜੀਠੀਆ ਦੀ ਪਤਨੀ ਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਵੱਲੋਂ ਡੀ ਜੀ ਪੀ ਨੂੰ ਲਿਖੇ ਪੱਤਰ ਦੀ ਕਾਪੀ ਮੁੱਖ ਮੰਤਰੀ ਭਗਵੰਤ ਮਾਨ ਨੁੰ ਵੀ ਭੇਜੀ ਗਈ ਹੈ। ਗਨੀਵ ਕੌਰ ਨੇ ਇਹ ਹਵਾਲਾ ਦਿੱਤਾ ਹੈ ਕਿ ਹਰਪ੍ਰੀਤ ਸਿੱਧੂ ਦੀ ਉਨ੍ਹਾਂ ਨਾਲ ਪੁਰਾਣੀ ਦੁਸ਼ਮਣੀ ਹੈ ਅਤੇ ਉਹ ਪਹਿਲਾਂ ਵੀ ਮਜੀਠੀਆ ਨੂੰ ਝੂਠੇ ਕੇਸਾਂ ਵਿੱਚ ਤੰਗ ਪਰੇਸ਼ਾਨ ਕਰਦਾ ਰਿਹਾ ਹੈ।ਦੱਸ ਦੇਈਏ ਕਿ ਬਿਕਰਮ ਮਜੀਠੀਆ ਦੀ ਪਤਨੀ ਦਾ ਕਹਿਣਾ ਹੈ ਕਿ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੈ। ਗਨੀਵ ਕੌਰ ਨੇ ਕਿਹਾ ਕਿ ADGP ਜੇਲ੍ਹ ਹਰਪ੍ਰੀਤ ਸਿੱਧੂ ਨੂੰ ਨਾ ਸਿਰਫ ਅਹੁਦੇ ਤੋਂ ਹਟਾਇਆ ਜਾਵੇ ਬਲਕਿ ਉਨ੍ਹਾਂ ਖਿਲਾਫ਼ ਕਾਰਵਾਈ ਵੀ ਕੀਤੀ ਜਾਵੇ। ਗਨੀਵ ਕੌਰ ਨੇ ਪੱਤਰ ਵਿੱਚ ਲਿਖਿਆ ਕਿ ਸਿੱਧੂ ਨੇ ਪਹਿਲਾਂ ਵੀ ਦੁਸ਼ਮਣੀ ਕੱਢਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਹੈ।

Exit mobile version