Site icon SMZ NEWS

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਯਾਨੀ ਕਿ ਬੁੱਧਵਾਰ ਨੂੰ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗੀ । ਇਸ ਮੌਕੇ ਇੱਕ ਲੱਖ ਦੇ ਕਰੀਬ ਲੋਕਾਂ ਦੇ ਮਾਨਸਾ ਪਹੁੰਚਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਮਰਹੂਮ ਗਾਇਕ ਮੂਸੇਵਾਲਾ ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਦੇ ਨਾਲ ਆਖ਼ਰੀ ਵਿਦਾਇਗੀ ਦਿੱਤੀ । ਕੋਈ ਨਹੀਂ ਸੋਚ ਸਕਦਾ ਸੀ ਕਿ ਉਹ ਦੁਨੀਆ ਨੂੰ 28 ਸਾਲ ਦੀ ਉਮਰ ਵਿੱਚ ਅਲਵਿਦਾ ਕਹਿ ਜਾਣਗੇ।

Sidhu Moosewala Antim Ardaas

ਦੱਸ ਦੇਈਏ ਕਿ ਇੱਕ ਵੀਡੀਓ ਸੰਦੇਸ਼ ਰਾਹੀਂ ਸਿੱਧੂ ਦੇ ਫੈਨਸ ਨੂੰ ਅੰਤਿਮ ਅਰਦਾਸ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਭੋਗ ਵਾਲੇ ਦਿਨ ਸਾਰੇ ਨੌਜਵਾਨ ਦਸਤਾਰ ਸਜਾ ਕੇ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚਣ ਕਿਉਂਕਿ ਇਹੀ ਉਸ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਦੇ ਭੋਗ ਅਤੇ ਅੰਤਿਮ ਅਰਦਾਸ ਦੀ ਸੂਚਨਾ ਉਨ੍ਹਾਂ ਦੇ ਸ਼ੋਸ਼ਲ ਮੀਡੀਆਂ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਗਿਆ, “ਤੁਹਾਨੂੰ ਸਾਰਿਆਂ ਨੂੰ ਬੜੇ ਭਰੇ ਮਨ ਨਾਲ ਦੱਸ ਰਹੇ ਹਾਂ ਕਿ ਆਪਣੇ ਸਾਰਿਆਂ ਦੇ ਪਿਆਰੇ ਸ਼ੁੱਭਦੀਪ ਸਿੰਘ (ਸਿੱਧੂ ਮੂਸੇ ਵਾਲਾ) ਦੀ ਅੰਤਿਮ ਅਰਦਾਸ ਤੇ ਭੋਗ 8 ਜੂਨ ਨੂੰ ਹੋਵੇਗੀ।”

Exit mobile version