ਦੇਸ਼ ਵਿੱਚ ਕੋਰੋਨਾ ਮਾਮਲਿਆਂ ਨੇ ਇੱਕ ਵਾਰ ਫਿਰ ਤੋਂ ਰਫ਼ਤਾਰ ਫੜ੍ਹ ਲਈ ਹੈ। ਜਿਸ ਕਾਰਨ ਹੁਣ ਦੇਸ਼ ਵਿੱਚ ਕੋਰੋਨਾ ਦੀ ਚੌਥੀ ਲਹਿਰ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਭਾਰਤ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 5 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਲਗਭਗ ਤਿੰਨ ਮਹੀਨਿਆਂ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਕੋਰੋਨਾ ਦੇ ਮਾਮਲਿਆਂ ਨੇ 5 ਹਜ਼ਾਰ ਦਾ ਅੰਕੜਾ ਪਾਰ ਕਰ ਲਿਆ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਕੋਵਿਡ-19 ਦੇ ਬੁੱਧਵਾਰ ਨੂੰ ਕੁੱਲ 5233 ਮਾਮਲੇ ਮਿਲੇ ਹਨ ਜੋ ਕਿ ਬੀਤੇ ਦਿਨ ਦੇ ਮੁਕਾਬਲੇ ਕਰੀਬ 41 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੌਰਾਨ 7 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਮਾਮਲੇ ਲਗਾਤਾਰ ਵਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 28 ਹਜ਼ਾਰ 857 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 24 ਹਜ਼ਾਰ 715 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 26 ਲੱਖ 36 ਹਜ਼ਾਰ 710 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ
ਦੱਸ ਦੇਈਏ ਕਿ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਦੇ ਮਾਮਲਿਆਂ ਵਿੱਚ ਗਿਰਾਵਟ ਤੋਂ ਬਾਅਦ ਇੱਕ ਵਾਰ ਫਿਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਮੰਗਲਵਾਰ ਨੂੰ ਇੱਕ ਕੋਰੋਨਾ ਸੰਕਰਮਿਤ ਦੀ ਮੌਤ ਹੋਣ ਤੋਂ ਬਾਅਦ ਦਿੱਲੀ ਦੇ ਸਿਹਤ ਵਿਭਾਗ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਦਿੱਲੀ ਦੇ ਸਿਹਤ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 450 ਨਵੇਂ ਕੇਸਾਂ ਦੇ ਆਉਣ ਨਾਲ ਇੱਕ ਕੋਰੋਨਾ ਸੰਕਰਮਿਤ ਦੀ ਮੌਤ ਹੋ ਗਈ ਹੈ।
ਸਿਹਤ ਵਿਭਾਗ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਮੰਗਲਵਾਰ ਨੂੰ ਦਿੱਲੀ ਵਿੱਚ ਸਕਾਰਾਤਮਕਤਾ ਦਰ 1.92 ਪ੍ਰਤੀਸ਼ਤ ਵਧ ਕੇ 4.94% ਹੋ ਗਈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਸੋਮਵਾਰ ਨੂੰ 3.47 ਫੀਸਦੀ ਦੀ ਸਕਾਰਾਤਮਕ ਦਰ ਨਾਲ 247 ਨਵੇਂ ਕੋਰੋਨਾ ਸੰਕਰਮਿਤ ਸਾਹਮਣੇ ਆਏ, ਜਦਕਿ ਐਤਵਾਰ ਨੂੰ 343 ਸੰਕਰਮਿਤਾਂ ਦੀ ਸਕਾਰਾਤਮਕ ਦਰ 1.91 ਫੀਸਦੀ ਦਰਜ ਕੀਤੀ ਗਈ।
Comment here