Site icon SMZ NEWS

ਪੰਜਾਬ ‘ਚ ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ

ਜੂਨ ਮਹੀਨੇ ਵਿੱਚ ਪੈ ਰਹੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ । ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 47 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਵੀ ਗਰਮੀ ਦਾ ਕਹਿਰ ਬਰਕਰਾਰ ਹੈ। ਸਵੇਰ ਤੋਂ ਕੜਕਦੀ ਧੁੱਪ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ । ਸਵੇਰੇ ਅੱਠ ਵਜੇ ਦੇ ਕਰੀਬ ਕਈ ਜ਼ਿਲ੍ਹਿਆਂ ਵਿੱਚ ਪਾਰਾ 25 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ।

Punjab weather update

ਮੌਸਮ ਵਿਭਾਗ ਮੁਤਾਬਕ ਸ਼ਾਮ ਤੋਂ ਬਾਅਦ ਪੰਜਾਬ ਵਿੱਚ ਮੌਸਮ ਬਦਲ ਜਾਵੇਗਾ । ਸ਼ਨੀਵਾਰ ਸਵੇਰੇ ਤੇਜ਼ ਹਵਾਵਾਂ ਦੇ ਵਿਚਕਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ । ਇਸਦੇ ਨਾਲ ਹੀ ਐਤਵਾਰ ਨੂੰ ਵੀ ਆਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸੋਮਵਾਰ ਤੋਂ ਮੌਸਮ ਸਾਫ਼ ਦੱਸਿਆ ਜਾ ਰਿਹਾ ਹੈ।ਇੱਥੇ ਹੁਣ ਇਹ ਦੇਖਣਾ ਪਵੇਗਾ ਕਿ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ ਸਹੀ ਸਾਬਤ ਹੁੰਦੀ ਹੈ ਜਾਂ ਨਹੀਂ । ਪੰਜਾਬ ਨੂੰ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ। ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਲਈ ਪਾਣੀ ਬਹੁਤ ਜ਼ਿਆਦਾ ਲੋੜ ਹੈ। ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੀਂਹ ਪੈਂਦਾ ਹੈ ਤਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

Punjab weather update

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ । ਅੱਤ ਦੀ ਗਰਮੀ ਕਾਰਨ ਲੋਕ ਘਰਾਂ ਵਿੱਚੋਂ ਬਾਹਰ ਨਾ ਨਿਕਲਣ ਲਈ ਮਜਬੂਰ ਹਨ । ਜਿਸ ਕਾਰਨ ਸੜਕਾਂ ‘ਤੇ ਸੰਨਾਟਾ ਛਾ ਗਿਆ ਹੈ।

Exit mobile version