NationNewsWorld

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੱਡਾ ਝਟਕਾ, ਅਦਾਲਤ ਨੇ 4 ਦਿਨ ਦੀ ਪੁਲਿਸ ਕਸਟਡੀ ‘ਚ ਭੇਜਿਆ

ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਸੁਰਖੀਆਂ ਵਿੱਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਕੇਸ ਵਿੱਚ ਵੱਡਾ ਝਟਕਾ ਲੱਗਾ ਹੈ। ਪੰਜਾਬ ਆਰਮਜ਼ ਐਕਟ ਦੇ ਇੱਕ ਪੁਰਾਣੇ ਮਾਮਲੇ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨਾਂ ਲਈ ਪੁਲਿਸ ਰਿਮਾਂਡ ਵਿੱਚ ਭੇਜ ਦਿੱਤਾ ਹੈ।

ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ‘ਚ ਦਿੱਲੀ ਪੁਲਿਸ ਸਾਊਥ ਰੇਂਜ ਦੇ ਵਿਸ਼ੇਸ਼ ਸੈੱਲ ਨੇ ਬਿਸ਼ਨੋਈ ਦੀ ਚਾਰ ਦਿਨਾਂ ਦੀ ਕਸਟਡੀ ਮੰਗੀ। ਸੁਣਵਾਈ ਦੌਰਾਨ ਪੁਲਿਸ ਨੇ ਬਿਸ਼ਨੋਈ ਤੋਂ 20 ਮਿੰਟ ਤੱਕ ਪੁੱਛਗਿੱਛ ਕੀਤੀ ਅਤੇ ਫਿਰ ਅਦਾਲਤ ਨੇ ਉਸ ਨੂੰ ਪੁਲਿਸ ਹਿਰਾਸਤ ‘ਚ ਭੇਜ ਦਿੱਤਾ।

Bishnoi sent to police
Bishnoi sent to police

ਪੁਲਿਸ ਮੁਤਾਬਕ ਪੰਜਾਬ ਦੇ ਇੱਕ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਪੁਲਿਸ ਨੂੰ ਦੱਸਿਆ ਸੀ ਕਿ ਲਾਰੈਂਸ ਬਿਸ਼ਨੋਈ ਨੇ ਉਸ ਨੂੰ ਵਾਰਦਾਤ ਨੂੰ ਅੰਜਾਮ ਦੇਣ ਲਈ ਹਥਿਆਰ ਦਿੱਤੇ ਸਨ। ਭਗਵਾਨਪੁਰੀਆ ਫਿਲਹਾਲ ਜੇਲ੍ਹ ਵਿੱਚ ਬੰਦ ਹੈ। ਦਿੱਲੀ ਪੁਲਿਸ ਇਸ ਮਾਮਲੇ ਵਿੱਚ ਬਿਸ਼ਨੋਈ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਮੰਗ ‘ਤੇ ਪਟਿਆਲਾ ਹਾਊਸ ਕੋਰਟ ਨੇ ਲਾਰੇਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਵਿੱਚ 5 ਦਿਨ ਦਾ ਵਾਧਾ ਕੀਤਾ ਸੀ। ਪੁਲਿਸ ਨੇ ਅਦਾਲਤ ਨੂੰ ਬਿਸ਼ਨੋਈ ਤੋਂ ਹੋਰ ਪੁੱਛਗਿੱਛ ਕਰਨ ਦੀ ਲੋੜ ਦੱਸੀ ਸੀ ਤਾਂ ਜੋ ਅਸਲਾ ਐਕਟ ਤਹਿਤ ਹੋਰ ਦੋਸ਼ੀਆਂ ਦਾ ਪਤਾ ਲਗਾਇਆ ਜਾ ਸਕੇ।

ਪਿਛਲੀ ਸੁਣਵਾਈ ‘ਚ ਦਿੱਲੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ‘ਚ ਛਾਪੇਮਾਰੀ ਕੀਤੀ ਗਈ ਸੀ, ਪਰ ਉਹ ਨਹੀਂ ਮਿਲੇ ਸਨ। ਇਸ ਵੇਲੇ ਦੂਜੇ ਰਾਜਾਂ ਵਿੱਚ ਭਾਲ ਦੀ ਲੋੜ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਲਤ ਨੂੰ ਦੱਸਿਆ ਕਿ ਆਰਮਜ਼ ਐਕਟ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਤਿੰਨ ਨਾਮ ਸਾਹਮਣੇ ਆਏ ਹਨ, ਉਨ੍ਹਾਂ ਦੀ ਭਾਲ ਕੀਤੀ ਜਾਣੀ ਹੈ।

ਸਪੈਸ਼ਲ ਸੈੱਲ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਉਹ ਬਿਸ਼ਨੋਈ ਨੂੰ ਪੰਜਾਬ ਨਹੀਂ ਲੈ ਕੇ ਜਾ ਰਹੇ ਹਨ। ਉਹ ਜੋ ਪੰਜਾਬ ਨਾਲ ਜੁੜੀ ਜਾਣਕਾਰੀ ਦੇ ਰਿਹਾ ਹੈ, ਉਹ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਜਾ ਰਹੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

Comment here

Verified by MonsterInsights