Site icon SMZ NEWS

ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਤੋਂ ਅੱਜ ਫਿਰ ਹੋਵੇਗੀ ਪੁੱਛਗਿੱਛ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ

ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਇੱਕ ਵਾਰ ਫਿਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਦਫ਼ਤਰ ਪੇਸ਼ ਹੋਣਗੇ । ਇਸ ਮਾਮਲੇ ਵਿੱਚ ਰਾਹੁਲ ਗਾਂਧੀ ਤੋਂ ਸੋਮਵਾਰ ਨੂੰ 10 ਘੰਟੇ ਤੋਂ ਵੱਧ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਮੰਗਲਵਾਰ ਨੂੰ ਫਿਰ ਤੋਂ ਤਲਬ ਕੀਤਾ ਗਿਆ ਹੈ । ਦੱਸ ਦੇਈਏ ਕਿ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਇਸ ਮਾਮਲੇ ਦੀ ਸ਼ਿਕਾਇਤ ਕੀਤੀ ਸੀ । ਉਨ੍ਹਾਂ ਨੇ ਰਾਹੁਲ ਅਤੇ ਸੋਨੀਆ ਗਾਂਧੀ ‘ਤੇ ਨੈਸ਼ਨਲ ਹੈਰਾਲਡ ਦੀ ਜਾਇਦਾਦ ‘ਤੇ ਕਬਜ਼ਾ ਕਰਨ ਦਾ ਇਲਜ਼ਾਮ ਲਗਾਇਆ ਹੈ ।

Rahul Gandhi ED Enquiry

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਈ.ਡੀ. ਦਫ਼ਤਰ ਪਹੁੰਚੇ ਰਾਹੁਲ ਗਾਂਧੀ ਤੋਂ ਏਜੰਸੀ ਦੇ ਅਧਿਕਾਰੀਆਂ ਨੇ ਸਵੇਰੇ ਕਰੀਬ 3 ਘੰਟੇ ਪੁੱਛਗਿੱਛ ਕੀਤੀ । ਜਿਸ ਤੋਂ ਬਾਅਦ ਉਹ ਲੰਚ ਬ੍ਰੇਕ ਲਈ ਰਵਾਨਾ ਹੋ ਗਏ । ਲੰਚ ਬ੍ਰੇਕ ਦੌਰਾਨ ਰਾਹੁਲ ਗਾਂਧੀ ਨੇ ਹਸਪਤਾਲ ਪਹੁੰਚ ਕੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਬਾਰੇ ਸਾਰੀ ਜਾਣਕਾਰੀ ਲਈ । ਬ੍ਰੇਕ ਤੋਂ ਬਾਅਦ ਰਾਹੁਲ ਮੁੜ ਈ.ਡੀ. ਦਫ਼ਤਰ ਪਹੁੰਚੇ, ਜਿੱਥੇ ਈ.ਡੀ. ਨੇ ਰਾਤ ਕਰੀਬ 9 ਵਜੇ ਤੱਕ ਉਨ੍ਹਾਂ ਤੋਂ ਪੁੱਛਗਿੱਛ ਕੀਤੀ ।

ਦੱਸ ਦੇਈਏ ਕਿ ਸੋਮਵਾਰ ਨੂੰ ਰਾਹੁਲ ਗਾਂਧੀ ਦੀ ED ਅੱਗੇ ਪੇਸ਼ੀ ਤੋਂ ਪਹਿਲਾਂ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਗਏ । ਜਿਸ ਨੂੰ ਸ਼ਕਤੀ ਪ੍ਰਦਰਸ਼ਨ ਦੇ ਤੌਰ ‘ਤੇ ਵੀ ਦੇਖਿਆ ਗਿਆ। ਇਸ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਵੱਲੋਂ ਕਈ ਕਾਂਗਰਸੀ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ।

Exit mobile version