ਸਿਵਲ ਸਰਜਨ ਲੁਧਿਆਣਾ ਡਾ. ਐੱਸ. ਪੀ. ਸਿੰਘ ਨੇ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣੂ ਕਰਾਉਂਦੇ ਹੋਏ ਦੱਸਿਆ ਕਿ ਅੱਜ ਤਕ 107675 ਕੋਰੋਨਾ ਪਾਜੀਟਿਵ ਵਿਅਕਤੀ ਕੋਵਿਡ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹਾ ਲੁਧਿਆਣਾ ਅੰਦਰ ਹੁਣ ਤਕ 3631460 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ ਜੋ ਕਿ ਆਰ. ਟੀ. ਪੀ. ਸੀ. ਆਰ. 2050605, ਐਂਟੀਜਨ-1535660 ਅਤੇ ਟਰੂਨੈਟ 45195 ਹਨ। ਅੱਜ ਪੈਂਡਿੰਗ ਰਿਪੋਰਟਾਂ ਵਿਚੋਂ 16 ਸੈਂਪਲਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪ੍ਰਾਪਤ ਹੋਈ ਹੈ ਜੋ ਕਿ 15 ਜ਼ਿਲ੍ਹਾ ਲੁਧਿਆਣਾ ਤੇ 1 ਬਾਹਰਲੇ ਜ਼ਿਲ੍ਹੇ ਨਾਲ ਸਬੰਧਤ ਹਨ।
ਜ਼ਿਲ੍ਹਾ ਲੁਧਿਆਣਾ ਦੇ ਕੁੱਲ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ 110019 ਅਤੇ ਬਾਹਰਲੇ ਜ਼ਿਲ੍ਹਿਆਂ ਦੇ ਕੁੱਲ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ 1476 ਹੈ।
ਲੁਧਿਆਣਾ ਦੀਆਂ ਹੁਣ ਤੱਕ ਕੋਰੋਨਾ ਨਾਲ ਕੁੱਲ ਮੌਤਾਂ ਦੀ ਗਿਣਤੀ 2280 ਹੈ ਅਤੇ ਬਾਹਰਲੇ ਜ਼ਿਲ੍ਹੇ ਦੀ ਮੌਤਾਂ ਦੀ ਗਿਣਤੀ 1126 ਹੈ। ਅੱਜ 1845 ਸੈਂਪਲ ਟੈਸਟ ਲਈ ਭੇਜੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਚੰਗੇ ਨਾਗਰਿਕ ਬਣੋ, ਮਾਸਕ ਜ਼ਰੂਰ ਪਹਿਨੋ, ਦੂਜਿਆਂ ਤੋਂ ਦੂਰੀ ਬਣਾ ਕੇ ਰੱਖੋ, ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰੋ। ਵਾਰ-ਵਾਰ ਆਪਣੇ ਹੱਥ ਦੋਵੋ, ਸਿਹਤ ਠੀਕ ਨਾ ਮਹਿਸੂਸ ਹੋਵੇ ਤਾਂ ਆਪਣੇ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰੋ। ਆਪਣਾ, ਆਪਣੇ ਪਰਿਵਾਰ ਤੇ ਸਮਾਜ ਦੇ ਭਲੇ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੋ ਤੇ ਸਿਹਤ ਵਿਭਾਗ ਦਾ ਸਹਿਯੋਗ ਕਰੋ l
Comment here