Site icon SMZ NEWS

ਸੰਗਰੂਰ ‘ਚ ਕਿਸਾਨਾਂ ਵੱਲੋਂ ਦਿੱਤੇ ਧਰਨੇ ਨੇ ‘ਆਪ’ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਖੋਲ੍ਹੀ ਪੋਲ : ਅਕਾਲੀ ਦਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫਸਲ ‘ਤੇ MSP ਦੇਣ ਦਾ ਵਾਅਦਾ ਕੀਤਾ ਗਿਆ ਸੀ। ਸਰਕਾਰ ਵੱਲੋਂ 7275 ਰੁਪਏ ਪ੍ਰਤੀ ਕੁਇੰਟਲ ਦੇ ਰੇਟ ਨਿਰਧਾਰਤ ਕੀਤਾ ਗਿਆ ਸੀ ਪਰ ਕਿਸਾਨਾਂ ਦੀ ਮੂੰਗੀ ਦੀ ਫਸਲ ਤੈਅ ਰੇਟ ਮੁਤਾਬਕ ਨਹੀਂ ਵਿਕ ਰਹੀ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ। ਰੋਸ ਵਜੋਂ ਕਿਸਾਨਾਂ ਵੱਲੋਂ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਵਿਖੇ ਧਰਨਾ ਦਿੱਤਾ ਗਿਆ।

ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ 15 ਦਿਨਾਂ ਤੋਂ ਧਰਨੇ ‘ਤੇ ਬੈਠੇ ਹਾਂ ਪਰ ਮੂੰਗੀ ਦੇ ਰੇਟ ‘ਤੇ ਕੋਈ ਸੁਣਵਾਈ ਨਹੀਂ ਹੋ ਰਹੀ। ਨਾ ਹੀ ਕੋਈ ਬੋਲੀ ਲੱਗ ਰਹੀ ਹੈ। ਅਸੀਂ ਸੁਨਾਮ ਮੰਡੀ ਵਿਚ ਕਾਫੀ ਸਮੇਂ ਤੋਂ ਫਸਲ ਲੈ ਕੇ ਬੈਠੇ ਹਾਂ ਤੇ ਸਾਨੂੰ ਮੂੰਗੀ ਦੀ ਫਸਲ ਦਾ ਰੇਟ 5000 ਰੁਪਏ ਵੀ ਨਹੀਂ ਮਿਲ ਰਿਹਾ ਜਦੋਂ ਕਿ ਸੂਬਾ ਸਰਕਾਰ ਵੱਲੋਂ ਇਸ ਦਾ ਰੇਟ 7275 ਰੁਪਏ ਤੈਅ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ‘ਚ ਕਿਸਾਨਾਂ ਵੱਲੋਂ ਦਿੱਤੇ ਧਰਨੇ ਨੇ ਸੂਬੇ ਵਿੱਚ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਖਰੀਦ ਬਾਰੇ ‘ਆਪ’ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਅਕਾਲੀ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਭਰੋਸੇ ‘ਤੇ ਮੂੰਗੀ ਬੀਜਣ ਵਾਲੇ ਕਿਸਾਨ ‘ਆਪ’ ਮੰਤਰੀਆਂ ਦੀਆਂ ਰਿਹਾਇਸ਼ਾਂ ਅੱਗੇ ਧਰਨੇ ਦੇਣ ਲਈ ਮਜਬੂਰ ਹੋ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਖਰੀਦ ਦੇ ਦਾਅਵਿਆਂ ਦੇ ਉਲਟ ਹੈ।

ਅਕਾਲੀ ਆਗੂਆਂ ਨੇ ਕਿਹਾ ਕਿ ਕਿਸਾਨ ਇਸ ਗੱਲੋਂ ਹੈਰਾਨ ਹਨ ਕਿ ਉਨ੍ਹਾਂ ਨੇ ਨਵੇਂ ਚੁਣੇ ਮੁੱਖ ਮੰਤਰੀ ਦੇ ਖੋਖਲੇ ਵਾਅਦਿਆਂ ‘ਤੇ ਵਿਸ਼ਵਾਸ ਕੀਤਾ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਤੇਜ਼ੀ ਨਾਲ ਖਰੀਦ ਦੀ ਵੱਡੀ ਉਮੀਦ ਨਾਲ ਆਪਣੀ ਫਸਲ ਮੰਡੀਆਂ ‘ਚ ਲਿਆਂਦੀ ਹੈ। ਪਰ ਅਜਿਹਾ ਲੱਗਦਾ ਹੈ ਕਿ ‘ਆਪ’ ਸਰਕਾਰ ਦੁਆਰਾ ਇਸ਼ਤਿਹਾਰਾਂ ਅਤੇ ਮੀਡੀਆ ਰੀਲੀਜ਼ਾਂ ‘ਤੇ ਖਰਚ ਕੀਤੇ ਗਏ ਸਾਰੇ ਪੈਸੇ ਫਰਜ਼ੀ ਸਨ ਕਿਉਂਕਿ ਮੂੰਗੀ ਨੂੰ ਕਿਸੇ ਨਾ ਕਿਸੇ ਬਹਾਨੇ ਐਮਐਸਪੀ ‘ਤੇ ਨਹੀਂ ਖਰੀਦਿਆ ਜਾ ਰਿਹਾ।

ਅਕਾਲੀ ਆਗੂਆਂ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਅਤੇ ਹੋਰ ਲੋਕਾਂ ਨਾਲ ਵਾਅਦੇ ਕਰਨ ਦੀ ਬਜਾਏ ਐਲਾਨ ਕਰਨ ਤੋਂ ਪਹਿਲਾਂ ਕੰਮ ਕਰਨ ਕਿਉਂਕਿ ਅੱਜ ਤੱਕ ਉਨ੍ਹਾਂ ਦੇ ਸਾਰੇ ਐਲਾਨ ਝੂਠੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਗਏ ਕਿਸੇ ਵੀ ਐਲਾਨ ਨੂੰ ਲਾਗੂ ਕਰਨ ਲਈ ਜ਼ਮੀਨੀ ਪੱਧਰ ‘ਤੇ ਕੁਝ ਨਹੀਂ ਕੀਤਾ ਗਿਆ ਹੈ।

Exit mobile version