Indian PoliticsNationNewsPunjab newsWorld

ਵੱਡੀ ਖ਼ਬਰ : ਖਾਲਸਾ ਏਡ ਵਾਲੇ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਵੀ ਭਾਰਤ ‘ਚ ਬੈਨ

ਖਾਲਸਾ ਏਡ ਦੇ ਸੀਈਓ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਵੀ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਖੁਦ ਰਵੀ ਸਿੰਘ ਖਾਲਸਾ ਵੱਲੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਰਵੀ ਸਿੰਘ ਵੱਲੋਂ ਫੇਸਬੁੱਕ ‘ਤੇ ਇੱਕ ਪੋਸਟ ਪਾ ਕੇ ਦੱਸਿਆ ਗਿਆ ਹੈ ਕਿ ਭਾਰਤ ਵਿੱਚ ਉਨ੍ਹਾਂ ਦਾ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦੇ ਅਧੀਨ ਲੋਕਤੰਤਰ ਦਾ ਅਸਲੀ ਚਹਿਰਾ ਹੈ। ਸਿੱਖ ਸੋਸ਼ਲ ਮੀਡੀਆ ਅਕਾਊਂਟ ‘ਤੇ ਬੈਨ ਲਾਉਣ ਨਾਲ ਆਵਾਜ਼ਾਂ ਉੱਠਣ ਤੋਂ ਰੋਕਿਆ ਨਹੀਂ ਜਾ ਸਕਦਾ। ਅਸੀਂ ਹੋਰ ਉੱਚੀ ਆਵਾਜ਼ਾਂ ਉਠਾਵਾਂਗੇ।

Ravi singh Khlsa twitter
Ravi singh Khlsa twitter

ਦੱਸ ਦੇਈਏ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਦਾ SYL ਗਾਣਾ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਇਸ ਦਾ ਕਾਰਨ ਵੀ ਸਰਕਾਰ ਤੋਂ ਲੀਗਲ ਸ਼ਿਕਾਇਤ ਦੱਸਿਆ ਗਿਆ ਸੀ। ਇਸ ਗਾਣੇ ਵਿੱਚ ਹਰਿਆਣਾ ਤੇ ਪੰਜਾਬ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਉਠਾਇਆ ਗਿਆ ਸੀ।

ਇਸ ਮਗਰੋਂ ਕਿਸਾਨਾਂ ਦੀ ਹਿਮਾਇਤ ਕਰਨ ਵਾਲਾ ‘ਟਰੈਟਰ ਟੂ ਟਵਿੱਟਰ’ (Tractor2twitr) ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਭਾਰਤ ਵਿੱਚ ਇਸ ਅਕਾਊਂਟ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਕਿਸਾਨ ਅੰਦੋਲਨ ਵੇਲੇ ਇਸ ਅਕਾਊਂਟ ਨੇ ਵੱਡੀ ਭੂਮਿਕਾ ਨਿਭਾਈ ਸੀ।

ਇਸ ਹੈਂਡਲ ਤੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਟਵੀਟ ਕੀਤੇ ਜਾਂਦੇ ਸਨ। ਕਿਸਾਨੀ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਟਵਿੱਟਰ ਟ੍ਰੈਂਡ ਕਰਵਾਏ ਜਾਂਦੇ ਸਨ। ਦੱਸਿਆ ਗਿਆ ਹੈ ਕਿ ਕਿਸੇ ਲੀਗਲ ਡਿਮਾਂਡ ਕਰਕੇ ਇਸ ਅਕਾਊਂਟ ਨੂੰ ਸਸਪੈਂਡ ਕੀਤਾ ਗਿਆ ਹੈ। ਇਨ੍ਹਾਂ ਅਕਾਊਂਟਸ ਨੂੰ ਬੰਦ ਕਰਨ ‘ਤੇ ਕੇਂਦਰ ਸਰਕਾਰ ‘ਤੇ ਸਵਾਲ ਉਠਾਏ ਜਾ ਰਹੇ ਹਨ।

Comment here

Verified by MonsterInsights