Site icon SMZ NEWS

ਗੌਰਵ ਯਾਦਵ ਨੇ ਸੰਭਾਲਿਆ DGP ਦਾ ਚਾਰਜ, ਬੋਲੇ- ‘ਗੈਂਗਸਟਰ ਤੇ ਨਸ਼ਿਆਂ ‘ਤੇ ਹੋਵੇਗਾ ਐਕਸ਼ਨ’

1992 ਬੈਚ ਦੇ IPS ਅਧਿਕਾਰੀ ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਦੇਰ ਰਾਤ ਉਨ੍ਹਾਂ ਨੂੰ ਕਾਰਜਕਾਰੀ ਡੀਜੀਪੀ ਵਜੋਂ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।

ਅਹੁਦਾ ਸੰਭਾਲਣ ਤੋਂ ਬਾਅਦ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਕਾਰ, ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਦੀ ਤਰਜੀਹ ਗੈਂਗਸਟਰਾਂ ਅਤੇ ਨਸ਼ਿਆਂ ਨੂੰ ਕਾਬੂ ਕਰਨਾ ਹੈ। ਪੰਜਾਬ ਵਿੱਚ ਸੁਰੱਖਿਅਤ ਅਮਨ-ਕਾਨੂੰਨ ਦੇ ਨਾਲ ਦੋਸਤਾਨਾ ਪੁਲਿਸ ਪ੍ਰਦਾਨ ਦੇਵਾਂਗੇ।

Gaurav Yadav assumed additional

ਮੌਜੂਦਾ ਡੀਜੀਪੀ ਵੀਕੇ ਭਾਵਰਾ ਅੱਜ ਤੋਂ 2 ਮਹੀਨੇ ਦੀ ਛੁੱਟੀ ‘ਤੇ ਚਲੇ ਗਏ ਹਨ। ਉਨ੍ਹਾਂ ਨੇ ਕੇਂਦਰ ਵਿੱਚ ਡੈਪੂਟੇਸ਼ਨ ਲਈ ਅਰਜ਼ੀ ਦਿੱਤੀ ਹੈ। ਯਾਦਵ ਉੱਤਰ ਪ੍ਰਦੇਸ਼ ਦੇ ਜੌਨਪੁਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦੇ ਸਹੁਰਾ ਸਾਹਿਬ ਪੀਸੀ ਡੋਗਰਾ ਵੀ ਪੰਜਾਬ ਦੇ ਡੀਜੀਪੀ ਰਹਿ ਚੁੱਕੇ ਹਨ।

ਯਾਦਵ ਉੱਤਰ ਪ੍ਰਦੇਸ਼ ਦੇ ਜੌਨਪੁਰ ਦਾ ਰਹਿਣ ਵਾਲੇ ਹਨ। ਉਨ੍ਹਾਂ ਦੇ ਸਹੁਰਾ ਸਾਹਿਬ ਪੀਸੀ ਡੋਗਰਾ ਵੀ ਪੰਜਾਬ ਦੇ ਡੀਜੀਪੀ ਰਹਿ ਚੁੱਕੇ ਹਨ। ਗੌਰਵ ਯਾਦਵ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਦੇ ਬੈਚ ਦੇ ਸੀਨੀਅਰ ਅਧਿਕਾਰੀਆਂ ਨੂੰ ਮੁੱਖ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।

1988 ਬੈਚ ਦੇ ਪ੍ਰਬੋਧ ਕੁਮਾਰ ਸਪੈਸ਼ਲ ਡੀਜੀਪੀ ਇੰਟੈਲੀਜੈਂਸ ਸਨ, ਉਹ ਹੁਣ ਮਨੁੱਖੀ ਅਧਿਕਾਰ ਕਮਿਸ਼ਨ ਵਿੱਚ ਤਾਇਨਾਤ ਹਨ। 1989 ਬੈਚ ਦੇ ਸੰਜੀਵ ਕਾਲੜਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਤੋਂ ਸਪੈਸ਼ਲ ਡੀਜੀਪੀ ਹੋਮ ਗਾਰਡ ਵਜੋਂ ਤਾਇਨਾਤ ਕੀਤਾ ਗਿਆ ਹੈ।

ਗੌਰਵ ਯਾਦਵ ਨੂੰ ਚਾਰਜ ਸੌਂਪਣ ਤੋਂ ਬਾਅਦ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸੁਧਾਂਸ਼ੂ ਸ੍ਰੀਵਾਸਤਵ ਨੂੰ ਪੰਜਾਬ ਦਾ ਨਵਾਂ ਏਡੀਜੀਪੀ ਸੁਰੱਖਿਆ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਆਈਜੀ ਜਤਿੰਦਰ ਔਲਖ ਏਡੀਜੀਪੀ ਵਜੋਂ ਖੁਫੀਆ ਵਿਭਾਗ ਦਾ ਚਾਰਜ ਸੰਭਾਲਣਗੇ।

Exit mobile version