Site icon SMZ NEWS

ਨਵੇਂ ਮੰਤਰੀਆਂ ਨੂੰ ਮਿਲੇ ਮਹਿਕਮੇ, ਜੌੜਾਮਾਜਰਾ ਨੂੰ ਸਿਹਤ, ਹਰਜੋਤ ਬੈਂਸ ਬਣੇ ਨਵੇਂ ਸਿੱਖਿਆ ਮੰਤਰੀ

ਪੰਜਾਬ ਵਿੱਚ ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ ਹੈ। ਚੇਤਨ ਸਿੰਘ ਜੌੜਾ ਮਾਜਰਾ ਪੰਜਾਬ ਦੇ ਸਿਹਤ ਵਿਭਾਗ ਨੂੰ ਸੰਭਾਲਣਗੇ। ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰਾਲਾ ਸੰਭਾਲਣਗੇ।

departments of new Ministers

ਸਭ ਤੋਂ ਵੱਡੀ ਗੱਲ ਇਹ ਹੈ ਕਿ ਮੀਤ ਹੇਅਰ ਤੋਂ ਸਕੂਲੀ ਐਜੂਕੇਸ਼ਨ ਮਹਿਕਮਾ ਵਾਪਸ ਲੈ ਲਿਆ ਗਿਆ ਹੈ। ਇਹ ਮਹਿਕਮਾ ਹੁਣ ਜੇਲ੍ਹ ਤੇ ਮਾਈਨ ਮੰਤਰੀ ਹਰਜੋਤ ਬੈਂਸ ਨੂੰ ਸੌਂਪ ਦਿੱਤਾ ਗਿਆ ਹੈ। ਸਕੂਲੀ ਸਿੱਖਿਆ ਆਮ ਆਦਮੀ ਪਾਰਟੀ ਦਾ ਫੋਕਸ ਏਰੀਆ ਹੈ।

departments of new Ministers

ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ-

ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਵੇਲੇ 28 ਮੰਤਰਾਲੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪਹਿਲੇ 10 ਮੰਤਰੀ ਬਣਾਏ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਸਣੇ ਉਨ੍ਹਾਂ ਦੀ ਗਿਣਤੀ 11 ਸੀ। 10 ਪੁਰਾਣੇ ਮੰਤਰੀਆਂ ਵਿੱਚੋਂ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੀ.ਐੱਮ. ਸਣੇ 10 ਮੰਤਰੀ ਰਹਿ ਗਏ।

Exit mobile version