Crime newsIndian PoliticsNationNewsPunjab newsWorld

ਮੂਸੇਵਾਲਾ ਕਤਲਕਾਂਡ : ਪ੍ਰਿਯਵਰਤ ਫੌਜੀ ਸਣੇ 4 ਸ਼ਾਰਟ ਸ਼ੂਟਰਾਂ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਗ੍ਰਿਫਤਾਰ ਕੀਤੇ ਗਏ ਪ੍ਰਿਯਵਰਤ ਫੌਜੀ ਸਣੇ ਚਾਰ ਸ਼ੂਟਰਾਂ ਦੀਪਕ, ਕਸ਼ਿਸ਼ ਤੇ ਕੇਸ਼ਵ ਨੂੰ ਅੱਜ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦੱਤਾ ਹੈ। ਉਨ੍ਹਾਂ ਨੂੰ 13 ਜੁਲਾਈ ਲਈ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

ਪੁਲਿਸ ਉਨ੍ਹਾਂ ਨੂੰ ਤੜਕੇ 4 ਵਜੇ ਮਾਨਸਾ ਲੈ ਕੇ ਪਹੁੰਚੀ ਸੀ। ਰਿਮਾਂਡ ਤੋਂ ਬਾਅਦ ਹੁਣ ਇਨ੍ਹਾਂ ਨੂੰ ਸਖਤ ਸੁਰੱਖਿਆ ਵਿੱਚ ਖਰੜ ਲਿਆਇਆ ਜਾਏਗਾ, ਜਿਥੇ ਮੂਸੇਵਾਲਾ ਕਤਲਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੈਂਸ ਗੈਂਗ ਦੇ ਚੀਫ ਲਾਰੈਂਸ, ਉਸ ਦੇ ਸਾਥੀ ਜੱਗੂ ਭਗਵਾਨਪੁਰੀਆ ਤੋਂ ਪਹਿਲਾਂ ਹੀ ਪੁੱਛਗਿੱਛ ਹੋ ਰਹੀ ਹੈ।

Four Sharp shooters sent
Four Sharp shooters sent

ਦਿੱਲੀ ਪੁਲਿਸ ਨੇ ਇਨ੍ਹਾਂ ਤਿੰਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ, ਜਿਥੇ ਉਨ੍ਹਾਂ ਨੂੰ ਪਹਿਲੇ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫਤਾਰ ਕੀਤਾ ਗਿਆ ਸੀ। ਫਿਰ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਲੈ ਕੇ ਪੁਲਿਸ ਪੰਜਾਬ ਲੈ ਆਈ। ਫੌਜੀ ਅਤੇ ਕਸ਼ਿਸ਼ ਹਰਿਆਣਾ ਦੇ ਰਹਿਣ ਵਾਲੇ ਹਨ। ਕੇਸ਼ਵ ਬਠਿੰਡਾ ਦਾ ਰਹਿਣ ਵਾਲਾ ਹੈ।

ਫੌਜੀ, ਕਸ਼ਿਸ਼ ਅਤੇ ਕੁਲਦੀਪ ਲਈ ਪੰਜਾਬ ਪੁਲਿਸ ਦਾ ਸਭ ਤੋਂ ਅਹਿਮ ਸਵਾਲ ਹਥਿਆਰਾਂ ਦਾ ਹੈ। ਮੂਸੇਵਾਲਾ ਕਤਲਕਾਂਡ ਵਿੱਚ ਵਰਤੇ ਗਏ ਹਥਿਆਰਾਂ ਦਾ ਅਜੇ ਤੱਕ ਪਤਾ ਨਹੀਂ ਲੱਗਾ ਹੈ। ਫੌਜੀ ਨੇ ਦਿੱਲੀ ਪੁਲਿਸ ਸਾਹਮਣੇ ਦਾਅਵਾ ਕੀਤਾ ਸੀ ਕਿ ਕਤਲ ਦੇ ਦੋ ਦਿਨ ਬਾਅਦ ਇੱਕ ਅਣਪਛਾਤਾ ਬੰਦਾ ਹਥਿਆਰ ਲੈ ਗਿਆ ਸੀ। ਇਸ ਦੇ ਨਾਲ ਹੀ ਮਾਨਸਾ ‘ਚ ਪੰਜਾਬ-ਹਰਿਆਣਾ ਬਾਰਡਰ ‘ਤੇ ਮਿੱਟੀ ‘ਚ ਦੱਬ ਕੇ ਹਥਿਆਰਾਂ ਨੂੰ ਲੁਕਾਉਣ ਦੀ ਵੀ ਸੂਚਨਾ ਮਿਲੀ ਹੈ। ਪੁਲਿਸ ਉਨ੍ਹਾਂ ਰਾਹੀਂ ਹਥਿਆਰ ਬਰਾਮਦ ਕਰਨ ਦੀ ਕੋਸ਼ਿਸ਼ ਕਰੇਗੀ।

ਦੱਸ ਦੇਈਏ ਕਿ ਮੂਸੇਵਾਲਾ ਦਾ ਕਤਲ ਕਰਨ ਵਾਲੇ ਤਿੰਨ ਸ਼ਾਰਪ ਸ਼ੂਟਰ ਗ੍ਰਿਫਤਾਰ ਹੋ ਚੁੱਕੇ ਹਨ। ਦਿੱਲੀ ਪੁਲਿਸ ਨੇ ਸਭ ਤੋਂ ਪਹਿਲਾਂ ਪ੍ਰਿਵਰਤ ਫੌਜੀ ਅਤੇ ਕਸ਼ਿਸ਼ ਨੂੰ ਗੁਜਰਾਤ ਦੇ ਕੱਛ ਦੇ ਮੁੰਦਰਾ ਤੋਂ ਗ੍ਰਿਫਤਾਰ ਕੀਤਾ ਸੀ। ਫਿਰ ਕੱਲ੍ਹ ਦਿੱਲੀ ਪੁਲਿਸ ਨੇ ਸਾਢੇ 18 ਸਾਲਾਂ ਸ਼ੂਟਰ ਅੰਕਿਤ ਸੇਰਸਾ ਨੂੰ ਵੀ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਸਚਿਨ ਭਿਵਾਨੀ ਵੀ ਫੜਿਆ ਗਿਆ।

Comment here

Verified by MonsterInsights