Site icon SMZ NEWS

DGP ਗੌਰਵ ਯਾਦਵ ਨੇ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਤੇ ਫੇਜ਼-8 ਪੁਲਿਸ ਸਟੇਸ਼ਨ ਦੀ ਕੀਤੀ ਅਚਨਚੇਤ ਚੈਕਿੰਗ

ਪੰਜਾਬ ਪੁਲਿਸ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਨੇ ਅੱਜ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਅਤੇ ਫੇਜ਼ 8 ਪੁਲਿਸ ਸਟੇਸ਼ਨ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਭੁੱਲਰ ਡੀ.ਆਈ.ਜੀ ਰੂਪਨਗਰ ਰੇਂਜ ਅਤੇ ਵਿਵੇਕ ਸ਼ੀਲ ਸੋਨੀ ਐਸ.ਏ.ਐਸ.ਨਗਰ ਹਾਜ਼ਰ ਸਨ।

ਡੀਜੀਪੀ ਗੌਰਵ ਯਾਦਵ ਨੇ ਮਟੌਰ ਪੁਲਿਸ ਸਟੇਸ਼ਨ ਅਤੇ ਫੇਜ਼ 8 ਪੁਲਿਸ ਸਟੇਸ਼ਨ ਦੇ ਮਲਖਾਨਿਆਂ, ਬੈਰਕਾਂ ਅਤੇ ਕੰਟੀਨਾਂ ਦਾ ਨਿਰੀਖਣ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਲਈ। ਆਪਣੀ ਅਚਨਚੇਤ ਚੈਕਿੰਗ ਬਾਰੇ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੁਲਿਸ ਥਾਣਿਆਂ ਵਿੱਚ ਜਾ ਕੇ ਪੁਲਿਸ ਫੋਰਸ ਦੇ ਕੰਮਕਾਜ ਦੀ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਹ ਵੇਖਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਕੋਈ ਕਮੀ ਹੈ ਜਿਸ ਨੂੰ ਸੁਧਾਰਿਆ ਜਾ ਸਕਦਾ ਹੈ।

Exit mobile version