Site icon SMZ NEWS

ਸੰਗਰੂਰ ਦੀਆਂ ਦੋ ਬੱਚੀਆਂ ਨੇ 10ਵੀਂ ਦੇ ਨਤੀਜੇ ‘ਚ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ, SSP ਸਿੱਧੂ ਨੇ 5100 ਰੁ: ਨਾਲ ਕੀਤਾ ਸਨਮਾਨਿਤ

ਪੰਜਾਬ ਸਕੂਲ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸੰਗਰੂਰ ਦੀ ਦਿਲਪ੍ਰੀਤ ਕੌਰ ਵੱਲੋਂ 99.08% ਅੰਕ ਪ੍ਰਾਪਤ ਕਰਕੇ ਪੂਰੇ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਕੋਮਲਪ੍ਰੀਤ ਕੌਰ ਵੱਲੋਂ 98.77% ਅੰਕ ਪ੍ਰਾਪਤ ਕਰਕੇ ਪੂਰੇ ਸੂਬੇ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸਦੇ ਚਲਦਿਆਂ ਸੰਗਰੂਰ ਪੁਲਿਸ ਦੇ SSP.ਮਨਦੀਪ ਸਿੰਘ ਸਿੱਧੂ ਨੇ ਆਪਣੀ ਤਨਖਾਹ ਵਿੱਚੋਂ ਇਨ੍ਹਾਂ ਦੋਹਾਂ ਧੀਆਂ ਨੂੰ ਉਨ੍ਹਾਂ ਦੀ ਇਸ ਉਪਲਬਧੀ ਲਈ 5100/- 5100/-ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਅਤੇ ਉਂਨ੍ਹਾ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

Sangrur SSP honoured two girls

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ SSP ਮਨਦੀਪ ਸਿੱਧੂ ਇੱਕ ਵੱਖਰੀ ਮਿਸਾਲ ਪੇਸ਼ ਕੀਤੀ ਸੀ। ਉਨ੍ਹਾਂ ਨੇ ਪੰਜਾਬ ਵਿੱਚ ਆਰਥਿਕ ਤੰਗੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਦੀ ਮਦਦ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਇਹ ਐਲਾਨ ਕਰਦਿਆਂ ਕਿਹਾ ਸੀ ਕਿ ਜਦੋਂ ਤੱਕ ਉਨ੍ਹਾਂ ਦੀ ਤਾਇਨਾਤੀ ਸੰਗਰੂਰ ਜ਼ਿਲ੍ਹੇ ਵਿੱਚ ਰਹੇਗੀ, ਉਹ ਹਰ ਮਹੀਨੇ ਦੀ ਤਨਖਾਹ ਵਿੱਚੋਂ ਇਸ ਤਰ੍ਹਾਂ ਹੀ ਪੀੜਤ ਕਿਸਾਨ ਪਰਿਵਾਰ ਦੀ ਧੀ ਨੂੰ 21 ਹਜ਼ਾਰ ਦੀ ਮਦਦ ਦਿੰਦੇ ਰਹਿਣਗੇ ।

Exit mobile version