ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਇੱਕ ਵਾਰ ਮੁੜ 100 ਅਰਬ ਡਾਲਰ ਕਲੱਬ ਵਿੱਚ ਸ਼ਾਮਲ ਹੋ ਗਏ ਹਨ। ਬਲੂਮਬਰਗ ਬਿਲੀਅਨੇਅਰ ਸੂਚਕ ਅੰਕ ਮੁਤਾਬਕ ਅਡਾਨੀ 100 ਅਰਬ ਡਾਲਰ ਦੀ ਨੈੱਟਵਰਥ ਨਾਲ ਦੁਨੀਆ ਦੇ ਅਮੀਰਾਂ ਦੀ ਲਿਸਟ ਵਿੱਚ ਛੇਵੇਂ ਨੰਬਰ ’ਤੇ ਹਨ । ਬੁੱਧਵਾਰ ਨੂੰ ਉਨ੍ਹਾਂ ਦੀ ਨੈੱਟਵਰਥ ਵਿੱਚ 1.65 ਅਰਬ ਡਾਲਰ ਦਾ ਵਾਧਾ ਹੋਇਆ । ਇਸ ਸਾਲ ਉਨ੍ਹਾਂ ਦੀ ਨੈੱਟਵਰਥ ਵਿੱਚ 23.7 ਅਰਬ ਡਾਲਰ ਦਾ ਵਾਧਾ ਹੋਇਆ ਹੈ । ਇਸ ਸਾਲ ਸਭ ਤੋਂ ਵੱਧ ਕਮਾਈ ਕਰਨ ਦੇ ਮਾਮਲੇ ਵਿੱਚ ਅਡਾਨੀ ਭਾਰਤ ਅਤੇ ਏਸ਼ੀਆ ਦੇ ਅਮੀਰਾਂ ਦੀ ਲਿਸਟ ਵਿੱਚ ਪਹਿਲੇ ਨੰਬਰ ’ਤੇ ਹਨ।
ਇਸ ਵਿਚਾਲੇ ਦੇਸ਼ ਦੀ ਸਭ ਤੋਂ ਕੀਮਤੀ ਕੰਪਨੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ 86.3 ਅਰਬ ਡਾਲਰ ਦੀ ਨੈੱਟਵਰਥ ਨਾਲ 11ਵੇਂ ਸਥਾਨ ’ਤੇ ਹਨ। ਬੁੱਧਵਾਰ ਨੂੰ ਉਨ੍ਹਾਂ ਦੀ ਨੈੱਟਵਰਥ ’ਚ 63.9 ਕਰੋੜ ਡਾਲਰ ਦੀ ਗਿਰਾਵਟ ਆਈ । ਇਸ ਸਾਲ ਉਨ੍ਹਾਂ ਦੀ ਨੈੱਟਵਰਥ ਵਿੱਚ 3.65 ਅਰਬ ਡਾਲਰ ਦੀ ਕਮੀ ਆਈ ਹੈ। ਉਹ ਏਸ਼ੀਆ ਅਤੇ ਭਾਰਤ ਵਿੱਚ ਗੌਤਮ ਅਡਾਨੀ ਤੋਂ ਬਾਅਦ ਦੂਜੇ ਨੰਬਰ ’ਤੇ ਹਨ। ਆਈ. ਟੀ. ਕੰਪਨੀ ਵਿਪਰੋ ਦੇ ਚੇਅਰਮੈਨ ਅਜੀਮ ਪ੍ਰੇਮ ਜੀ 25.8 ਅਰਬ ਡਾਲਰ ਦੀ ਨੈੱਟਵਰਥ ਨਾਲ ਦੁਨੀਆ ਦੇ ਅਮੀਰਾਂ ਦੀ ਲਿਸਟ ’ਚ 46ਵੇਂ ਨੰਬਰ ’ਤੇ ਹਨ।
ਦੱਸ ਦੇਈਏ ਕਿ ਇਲੈਕਟ੍ਰਿਕ ਕਾਰ ਕੰਪਨੀ ਟੈਸਲਾ ਅਤੇ ਸਪੇਸਐਕਸ ਦੇ CEO ਐਲਨ ਮਸਕ 214 ਅਰਬ ਡਾਲਰ ਦੀ ਨੈੱਟਵਰਥ ਨਾਲ ਪਹਿਲੇ ਨੰਬਰ ’ਤੇ ਬਣੇ ਹੋਏ ਹਨ। ਇਸ ਸਾਲ ਉਨ੍ਹਾਂ ਦੀ ਨੈੱਟਵਰਥ ਵਿੱਚ 56.8 ਅਰਬ ਡਾਲਰ ਦੀ ਕਮੀ ਆਈ ਹੈ। ਐਮਾਜ਼ਾਨ ਦੇ ਫਾਊਂਡਰ ਜੈੱਫ ਬੇਜੋਸ 138 ਅਰਬ ਡਾਲਰ ਨਾਲ ਦੂਜੇ ਸਥਾਨ ’ਤੇ ਹਨ। ਫ੍ਰਾਂਸੀਸੀ ਬਿਜ਼ਨੈੱਸਮੈਨ ਅਤੇ ਦੁਨੀਆ ਦੀ ਸਭ ਤੋਂ ਵੱਡੀ ਲਗਜ਼ਰੀ ਗੁਡਸ ਕੰਪਨੀ LMVH ਮੋਇਟ ਹੇਨੇਸੀਕੇ ਦੇ ਬਰਨਾਰਡ ਆਰਨਾਲਟ 128 ਅਰਬ ਡਾਲਰ ਨਾਲ ਇਸ ਲਿਸਟ ਵਿੱਚ ਤੀਜੇ ਅਤੇ ਮਾਈਕ੍ਰੋਸਾਫਟ ਦੇ ਕੋ-ਫਾਊਂਡਰ ਬਿਲ ਗੇਟਸ 115 ਅਰਬ ਡਾਲਰ ਨਾਲ ਚੌਥੇ ਸਥਾਨ ’ਤੇ ਬਣੇ ਹੋਏ ਹਨ । ਲੈਰੀ ਪੇਜ 104 ਅਰਬ ਡਾਲਰ ਦੀ ਨੈੱਟਵਰਥ ਨਾਲ 5ਵੇਂ ਨੰਬਰ ’ਤੇ ਹਨ।
Comment here