ਚੰਡੀਗੜ੍ਹ ਦੇ ਸੈਕਟਰ-9 ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ ਪਿੱਪਲ ਦਾ ਦਰੱਖਤ ਡਿੱਗਣ ਨਾਲ ਮਰਨ ਵਾਲੀ 16 ਸਾਲਾਂ ਵਿਦਿਆਰਥਣ ਦੀ ਪਛਾਣ ਹਿਰਾਕਸ਼ੀ ਵਜੋਂ ਹੋਈ ਹੋਈ ਹੈ। ਉਹ ਦਸਵੀਂ ਕਲਾਸ ਵਿੱਚ ਪੜ੍ਹਦੀ ਸੀ। ਹਿਰਾਕਸ਼ੀ ਸੈਕਟਰ-43 ਵਿੱਚ ਰਹਿੰਦੀ ਸੀ।
ਮਿਲੀ ਜਾਣਕਾਰੀ ਮੁਤਾਬਕ ਉਸ ਦੇ ਪਰਿਵਾਰ ਵਾਲੇ ਦੋ ਦਿਨ ਪਹਿਲਾਂ ਹੀ ਸ਼ਿਮਲਾ ਗਏ ਸਨ। ਜਿਵੇ ਹੀ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ ਉਹ ਸ਼ਿਮਲਾ ਤੋਂ ਚੰਡੀਗੜ੍ਹ ਲਈ ਨਿਕਲ ਪਏ ਹਨ। ਹਿਰਾਕਸ਼ੀ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਧੀ ਸੀ।
ਇਸ ਹਾਦਸੇ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁੱਖ ਪ੍ਰਗਟਾਇਆ। ਉਨ੍ਹਾਂ ਜ਼ਖਮੀ ਵਿਦਿਆਰਥੀਆਂ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟਾਈ ਅਤੇ ਮ੍ਰਿਤਕ ਵਿਦਿਆਰਥਣ ਲਈ ਅਰਦਾਸ ਕੀਤੀ।
ਉਥੇ ਹੀ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਜਾਣਕਾਰੀ ਦਿੰਦੇ ਦੱਸਿਆ ਕ ਜ਼ਖਮੀ ਵਿਦਿਆਰਥਣਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮੈਂ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੀ ਹਾਂ।
ਦੱਸ ਦੇਈਏ ਕਿ ਹਾਦਸੇ ਵਿੱਚ ਹਿਰਾਕਸ਼ੀ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਸੀ। ਉਸ ਨੂੰ ਸਰਕਾਰੀ ਮਲਟੀ ਸਪੈਸ਼ਲਟੀ ਹਸਪਤਾਲ (GMSH) 16 ਤੋਂ ਪੀਜੀਆਈ ਸ਼ਿਫਟ ਕੀਤਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ।
ਦੂਜੇ ਪਾਸੇ ਹਾਦਸੇ ਵਿੱਚ ਜ਼ਖਮੀ 11 ਬੱਚਿਆਂ ਦਾ GMSH 16 ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਸਿਹਤ ਜਾਂਚ ਕਰਨ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਜਾਏਗਾ। ਡਾਇਰੈਕਟਰ ਹੈਲਥ ਸਰਵਿਸਿਜ਼ (DHS) ਦੀ ਦੇਖ-ਰੇਖ ਵਿੱਚ ਬੱਚਿਆਂ ਦਾ ਇਲਾਜ ਹੋ ਰਿਹਾ ਹੈ।
ਉਥੇ ਹੀ 4 ਬੱਚਿਆਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਅਤੇ 2 ਨੂੰ ਸੈਕਟਰ 34 ਦੇ ਮੁਕੁਟ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਉਨ੍ਹਾਂ ਦੀ ਹਾਲਤ ਸਥਿਰ ਬਣਾਈ ਹੈ। ਘਟਨਾ ਵਿੱਚ ਜ਼ਖਮੀ ਹੋਈ ਫੀਮੇਲ ਅਟੈਂਡੈਂਟ ਤੇ ਇੱਕ ਬੱਚੇ ਨੂੰ GMSH 16 ਤੋਂ ਪੀਜੀਆਈ ਸ਼ਿਫਟ ਕੀਤਾ ਗਿਆ ਹੈ।
Comment here