Site icon SMZ NEWS

ਮਾਂ ਦੀ ਮੌਤ ਦਾ ਦੁੱਖ ਨਾ ਸਹਾਰ ਸਕਿਆ ਪੁੱਤ, ਪਰੇਸ਼ਾਨੀ ਦੇ ਚੱਲਦਿਆਂ ਚੁੱਕਿਆ ਇਹ ਖ਼ੌਫ਼ਨਾਕ ਕਦਮ

ਮਾਛੀਵਾੜਾ ਵਿੱਚ ਪੈਂਦੇ ਪਿੰਡ ਟਾਂਡਾ ਦੇ 12 ਸਾਲਾ ਬੱਚੇ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਸਾਲ ਪਹਿਲਾਂ ਬੱਚੇ ਦੀ ਮਾਂ ਨੇ ਵੀ ਕੋਈ ਜ਼ਹਿਰੀਲੀ ਵਸਤੂ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ । ਬੱਚਾ ਮਾਂ ਦੀ ਮੌਤ ਦੀ ਗਮ ਦਾ ਭੁਲਾ ਨਹੀਂ ਸਕਿਆ ਜਿਸ ਕਰਕੇ ਉਸ ਨੇ ਵੀ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਦਿੱਤੀ। ਮ੍ਰਿਤਕ ਬਚੇ ਦੀ ਪਛਾਣ ਅਰਮਾਨਦੀਪ ਸਿੰਘ ਵਜੋਂ ਹੋਈ ਹੈ।

Son could not forget his mother

ਮ੍ਰਿਤਕ ਬੱਚੇ ਦੇ ਪਿਤਾ ਪਰਸਾ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਦੱਸਿਆ ਹੈ ਕਿ ਉਹ ਕਿੱਤੇ ਵਜੋਂ ਰਾਜ ਮਿਸਤਰੀ ਦਾ ਕੰਮ ਕਰਦਾ ਹੈ, ਅੱਜ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਦੇ 7 ਵਜੇ ਕੰਮ ਤੋਂ ਵਾਪਸ ਮੁੜਿਆ ਤਾਂ ਉਸਨੇ ਦੇਖਿਆ ਕਿ ਉਸਦੇ ਪੁੱਤ ਅਰਮਾਨਦੀਪ ਨੇ ਕਮਰੇ ਵਿੱਚ ਛੱਤ ’ਤੇ ਲੱਗੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ।

ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 2 ਸਾਲ ਪਹਿਲਾਂ ਬੱਚੇ ਅਰਮਾਨਦੀਪ ਦੀ ਮਾਤਾ ਨੇ ਵੀ ਕੋਈ ਜ਼ਹਿਰੀਲੀ ਵਸਤੂ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ ਕਿਉਂਕਿ ਉਸਦਾ ਵੱਡਾ ਲੜਕਾ ਮੰਦਬੁੱਧੀ ਅਤੇ ਬਿਮਾਰ ਰਹਿੰਦਾ ਹੈ। ਇਸ ਪਰੇਸ਼ਾਨੀ ਕਾਰਨ ਮਾਂ ਨੇ ਖ਼ੁਦਕੁਸ਼ੀ ਕੀਤੀ ਅਤੇ ਉਸ ਤੋਂ ਬਾਅਦ ਅਰਮਾਨਦੀਪ ਦੇ ਜਿੰਮੇ ਆਪਣੇ ਵੱਡੇ ਭਰਾ ਦੇ ਪਾਲਣ-ਪੋਸ਼ਣ ਦੀ ਜਿੰਮੇਵਾਰੀ ਆ ਪਈ ਅਤੇ ਨਾਲ ਹੀ ਆਪਣੀ ਮਰੀ ਹੋਈ ਮਾਂ ਨੂੰ ਬਹੁਤ ਯਾਦ ਕਰਦਾ ਰਹਿੰਦਾ ਸੀ।

Son could not forget his mother

ਪਿਤਾ ਪਰਸਾ ਸਿੰਘ ਨੇ ਦੱਸਿਆ ਕਿ ਮਾਂ ਦੀ ਮੌਤ ਤੋਂ ਬਾਅਦ ਅਰਮਾਨਦੀਪ ਆਪਣੀ ਮਾਂ ਨੂੰ ਭੁੱਲ ਨਾ ਸਕਿਆ ਅਤੇ ਪਰੇਸ਼ਾਨ ਰਹਿਣ ਲੱਗ ਪਿਆ, ਜਿਸ ਕਾਰਨ ਉਸਨੇ ਇਹ ਖੌਫਨਾਕ ਕਦਮ ਚੁੱਕਿਆ ਹੈ । ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਤਰਸੇਮ ਕੁਮਾਰ ਨੇ ਦੱਸਿਆ ਕਿ ਅਰਮਾਨਦੀਪ ਦੀ ਲਾਸ਼ ਨੂੰ ਕਬਜ਼ੇ ਵਿੱਚ ਕਰ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ।

Exit mobile version