ਭ੍ਰਿਸ਼ਟਾਚਾਰ ਦੇ ਵਿਰੁੱਧ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਵੀਰਵਾਰ ਨੂੰ ਲੁਧਿਆਣਾ ਦੇ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿੱਚ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੀ ਈਓ ਕੁਲਜੀਤ ਕੌਰ ਤੇ ਜੂਨੀਅਰ ਸਹਾਇਕ ਹਰਮੀਤ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਦੀ ਟੀਮ ਈਓ ਕੁਲਜੀਤ ਕੌਰ ਨੂੰ ਆਪਣੇ ਨਾਲ ਲੈ ਗਈ ਹੈ। ਸ਼ਹਿਰ ਦੇ ਇੱਕ ਵਿਅਕਤੀ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਹੈਲਪਲਾਈਨ ‘ਤੇ ਇਸ ਦੀ ਸ਼ਿਕਾਇਤ ਕੀਤੀ ਸੀ।ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਸੁਧਾਰ ਟਰੱਸਟ ਦਾ ਸਹਾਇਕ ਹਰਮੀਤ ਸਿੰਘ ਸ਼ਿਕਾਇਤਕਰਤਾ ਤੋਂ ਈਓ ਦੇ ਨਾਮ ‘ਤੇ ਪੈਸੇ ਮੰਗ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਪਿਛਲੇ 15 ਦਿਨਾਂ ਤੋਂ ਕੁਲਜੀਤ ਕੌਰ ਡਿਊਟੀ ‘ਤੇ ਨਹੀਂ ਆ ਰਹੀ ਸੀ ਅਤੇ ਵੀਰਵਾਰ ਸਵੇਰੇ ਹੀ ਡਿਊਟੀ ‘ਤੇ ਆਈ ਸੀ ਕਿ ਵਿਜੀਲੈਂਸ ਨੇ ਉਸ ਨੂੰ ਕਾਬੂ ਕਰ ਲਿਆ।
ਗੌਰਤਲਬ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਹੁਣ ਤੱਕ 45 ਸਰਕਾਰੀ ਅਧਿਕਾਰੀ, ਕਰਮਚਾਰੀ ਅਤੇ ਹੋਰ ਰਿਸ਼ਵਤ ਲੈਂਦੇ ਫੜੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚ ਕਈ ਵੱਡੇ ਅਧਿਕਾਰੀ ਵੀ ਸ਼ਾਮਿਲ ਹਨ।
Comment here