ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਨਾਂ ਸਾਹਮਣੇ ਆਉਣ ਦੇ ਬਾਅਦ ਤਿਹਾੜ ਜੇਲ੍ਹ ਤੋਂ ਟ੍ਰਾਂਜ਼ਿਟ ਰਿਮਾਂਡ ‘ਤੇ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਭਗਵਾਨਪੁਰੀਆ ਦਾ ਚਾਰ ਦਿਨ ਦਾ ਰਿਮਾਂਡ ਹੋਰ ਮਿਲਿਆ ਹੈ।
ਇਹ ਮਾਮਲਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਪੁਲਿਸ ਨਾਲ ਜੁੜਿਆ ਹੋਇਆ ਹੈ। ਪਹਿਲੀ ਸਤੰਬਰ 2017 ਨੂੰ ਦੋਸ਼ੀ ਸ਼ੁਭਮ ਨੂੰ ਪੁਲਿਸ ਹਿਰਾਸਤ ਤੋਂ ਛੁਡਵਾਉਣ ਦੀ ਵਾਰਦਾਤ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਕੇਸ ਦੇ ਦੋਸ਼ੀਆਂ ਤੋਂ ਪੁੱਛਗਿਛ ਦੌਰਾਨ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭੂਮਿਕਾ ਸਾਹਮਣੇ ਆਈ ਸੀ।
11 ਜੁਲਾਈ ਨੂੰ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕਰਕੇ ਭਗਵਾਨਪੁਰੀਆ ਦਾ 6 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਅੱਜ ਫਿਰ ਅੰਮ੍ਰਿਤਸਰ ਪੁਲਿਸ ਨੇ ਉਸ ਨੂੰ ਭਾਰੀ ਪੁਲਿਸ ਬਲ ਨਾਲ ਕੋਰਟ ਵਿਚ ਪੇਸ਼ ਕਰਕੇ 4 ਦਿਨ ਦਾ ਹੋਰ ਰਿਮਾਂਡ ਹਾਸਲ ਕੀਤਾ ਗਿਆ ਹੈ।
Comment here