bollywoodNationNewsPunjab newsWorld

ਮੂਸੇਵਾਲਾ ਕਤਲਕਾਂਡ : ਸ਼ਾਰਪ ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਦੀ ਹੋਈ ਪੇਸ਼ੀ, ਮਿਲਿਆ 5 ਦਿਨ ਦਾ ਰਿਮਾਂਡ

ਸਿੱਧੂ ਮੂਸੇਵਾਲਾ ਦੇ ਕਤਲ ਵਿਚ ਦੋਸ਼ੀ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਪੁਲਿਸ ਨੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਜੇਕਰ ਅਦਾਲਤ ਨੇ ਉਨ੍ਹਾਂ ਨੂੰ 5 ਦਿਨ ਲਈ ਯਾਨੀ 28 ਜੁਲਾਈ ਤੱਕ ਪੁਲਿਸ ਰਿਮਾਂਡ ‘ਥੇ ਭੇਜ ਦਿੱਤਾ ਹੈ। ਰਿਮਾਂਡ ‘ਤੇ ਚੱਲ ਰਹੇ ਦੋਸ਼ੀਆਂ ਤੋਂ ਕੀਤੀ ਗਈ ਪੁੱਛਗਿਛ ਦੇ ਆਧਾਰ ‘ਤੇ ਪੁਲਿਸ ਨੂੰ ਲਗਾਤਾਰ ਵੱਡੀ ਲੀਡ ਮਿਲ ਰਹੀ ਹੈ।

ਅੰਕਿਤ ਸੇਰਸਾ ਦੀ ਉਮਰ ਮਹਿਜ਼ 19 ਸਾਲ ਹੈ। ਮੂਸੇਵਾਲਾ ਦਾ ਕਤਲ ਉਸ ਦਾ ਪਹਿਲਾ ਕਤਲ ਸੀ। ਉਹ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ ‘ਚ ਸ਼ਾਮਲ ਹੋਇਆ ਸੀ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਅੰਕਿਤ ਨੇ ਰਾਜਸਥਾਨ ‘ਚ 2 ਵਾਰਦਾਤਾਂ ਨੂੰ ਅੰਜਾਮ ਦਿੱਤਾ। ਜਿਸ ਤੋਂ ਬਾਅਦ ਉਸ ਦੀ ਮੁਲਾਕਾਤ ਮੋਨੂੰ ਡਾਗਰ ਨਾਲ ਹੋਈ। ਡਾਗਰ ਨੇ ਉਸ ਨੂੰ ਲਾਰੈਂਸ ਦੇ ਭਰਾ ਅਨਮੋਲ ਨਾਲ ਮਿਲਾਇਆ। ਫਿਰ ਉਹ ਲਾਰੈਂਸ ਗੈਂਗ ਦਾ ਸਰਗਨਾ ਬਣ ਗਿਆ। ਅੰਕਿਤ ਸੇਰਸਾ ਨੇ ਮੂਸੇਵਾਲਾ ਦੇ ਸਭ ਤੋਂ ਨੇੜੇ ਗੋਲੀ ਚਲਾਈ ਸੀ। ਉਸ ਨੇ ਦੋਵਾਂ ਹੱਥਾਂ ਵਿੱਚ ਪਿਸਤੌਲ ਫੜੀ ਹੋਈ ਸੀ l

ਦਿੱਲੀ ਪੁਲਿਸ ਨੇ ਕਸ਼ਮੀਰੀ ਗੇਟ ਤੋਂ ਗ੍ਰਿਫ਼ਤਾਰੀ ਤੋਂ ਬਾਅਦ ਅੰਕਿਤ ਸੇਰਸਾ ਦੇ ਮੋਬਾਈਲ ਦੀ ਤਲਾਸ਼ੀ ਲਈ। ਉਸ ਤੋਂ ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਇਸ ਕਾਤਲ ਨੂੰ ਜਸ਼ਨ ਮਨਾਉਂਦੇ ਦੇਖਿਆ ਗਿਆ। ਜਿਸ ‘ਚ ਸ਼ਾਰਪਸ਼ੂਟਰ ਅੰਕਿਤ ਸੇਰਸਾ ਦੇ ਨਾਲ ਪ੍ਰਿਅਵਰਤ ਫੌਜੀ, ਸਚਿਨ ਭਿਵਾਨੀ, ਕਪਿਲ ਪੰਡਿਤ ਅਤੇ ਦਾਨਾਰਾਮ ਨਜ਼ਰ ਆਏ।

Comment here

Verified by MonsterInsights