Site icon SMZ NEWS

ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਫਾਜ਼ਿਲਕਾ ਤੇ ਮੁਕਤਸਰ ਦਾ ਦੌਰਾ ਕਰਨਗੇ CM ਭਗਵੰਤ ਮਾਨ

ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਨੂੰ ਇਸ ਦੀ ਮਾਰ ਝੱਲਣੀ ਪੈ ਰਹੀ ਹੈ। ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋ ਚੁੱਕੀਆਂ ਹਨ। ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ CM ਭਗਵੰਤ ਮਾਨ ਅੱਜ ਫਾਜ਼ਿਲਕਾ ਤੇ ਮੁਕਤਸਰ ਦਾ ਦੌਰਾ ਕਰਨਗੇ।

bhagwant mann farmer visit

ਜਾਣਕਾਰੀ ਲਈ ਦੱਸ ਦੇਈਏ ਕਿ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ ਮਾਨਸੂਨ ਇਕ ਵਾਰ ਫਿਰ ਤੋਂ ਸਰਗਰਮ ਹੋਵੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ 28 ਜੁਲਾਈ ਤੋਂ ਲੈ ਕੇ 30 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਦੌਰਾਨ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਖੇਤਾਂ ‘ਚ ਸਪ੍ਰੇਅ ਨਾ ਕਰਨ ਅਤੇ ਪਾਣੀ ਨਾ ਲਾਉਣ।

Exit mobile version