ਮੌਜੂਦਾ ਸਮੇਂ ਵਿੱਚ ਚੰਗੇ ਭਵਿੱਖ ਦੀ ਕਾਮਨਾ ਲੈ ਕੇ ਵਿਦੇਸ਼ ਜਾਂਦਾ ਹੈ। ਇਸੇ ਵਿਚਾਲੇ ਦੁਬਈ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮ੍ਰਿਤਕ ਹਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ (24) ਵਾਸੀ ਜੋਤੀਸ਼ਾਹ ਵਜੋਂ ਹੋਈ ਹੈ । ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਹਰਪਾਲ ਦੇ ਮਾਤਾ-ਪਿਤਾ ਬਹੁਤ ਸਮਾਂ ਪਹਿਲਾਂ ਹੀ ਗੁਜਰ ਚੁੱਕੇ ਹਨ। ਹਰਪਾਲ ਇਕੱਲਾ ਹੀ ਸੀ, ਜਿਸ ਦਾ ਅਸੀਂ ਹੀ ਪਾਲਣ-ਪੋਸ਼ਣ ਕੀਤਾ।
ਇਸ ਤੋਂ ਅੱਗੇ ਉਨ੍ਹਾਂ ਨੇ ਦੱਸਿਆ ਕਿ ਹਰਪਾਲ ਜਨਵਰੀ 2018 ਵਿੱਚ ਹੀ ਦੁਬਈ ਗਿਆ ਸੀ। ਜਿੱਥੇ ਜਾ ਕੇ ਉਹ ਇੱਕ ਕੰਪਨੀ ਵਿੱਚ ਕੰਮ ‘ਤੇ ਲੱਗ ਗਿਆ ਸੀ ਤੇ ਉੱਥੇ ਆਪਣੇ ਦੋਸਤਾਂ ਦੇ ਨਾਲ ਰਹਿੰਦਾ ਸੀ। । ਉਨ੍ਹਾਂ ਦੱਸਿਆ ਕਿ ਹਰਪਾਲ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣ ਲਈ ਉਨ੍ਹਾਂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਮੁਖੀ ਐੱਸ. ਪੀ. ਸਿੰਘ ਓਬਰਾਏ ਤੋਂ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹਰਪਾਲ ਦੀ ਮ੍ਰਿਤਕ ਦੇਹ ਵਾਪਸ ਲਿਆਂਦੀ ਜਾਣ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਅਸੀਂ ਉਸ ਦੀਆਂ ਅੰਤਿਮ ਰਸਮਾਂ ਕੀਤੀਆਂ ਜਾ ਸਕਣ।