ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਨੂੰ ਇਸ ਦੀ ਮਾਰ ਝੱਲਣੀ ਪੈ ਰਹੀ ਹੈ। ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋ ਚੁੱਕੀਆਂ ਹਨ। ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ CM ਭਗਵੰਤ ਮਾਨ ਅੱਜ ਫਾਜ਼ਿਲਕਾ ਤੇ ਮੁਕਤਸਰ ਦਾ ਦੌਰਾ ਕਰਨਗੇ।
ਜਾਣਕਾਰੀ ਲਈ ਦੱਸ ਦੇਈਏ ਕਿ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ ਮਾਨਸੂਨ ਇਕ ਵਾਰ ਫਿਰ ਤੋਂ ਸਰਗਰਮ ਹੋਵੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ 28 ਜੁਲਾਈ ਤੋਂ ਲੈ ਕੇ 30 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਦੌਰਾਨ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਖੇਤਾਂ ‘ਚ ਸਪ੍ਰੇਅ ਨਾ ਕਰਨ ਅਤੇ ਪਾਣੀ ਨਾ ਲਾਉਣ।
Comment here