ਜਲੰਧਰ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 3 ਅਗਸਤ ਨੂੰ ਬਸਪਾ ਦਾ ਵਫ਼ਦ ਪੰਜਾਬ ਰਾਜ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਵਰਗਾਂ ਦੇ ਮੁੱਦੇ ਉਠਾਏਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਾਅ ਅਫਸਰਾਂ ਦੀਆਂ 178 ਪੋਸਟਾਂ, ਮੁਹੱਲਾ ਕਲੀਨਿਕਾਂ ਦੀਆ ਪੋਸਟਾਂ ਤੇ ਹੋਰ ਪ੍ਰਸ਼ਾਸ਼ਨਿਕ ਭਰਤੀ ਵਿਚ ਰਾਖਵਾਂਕਰਨ ਨੂੰ ਅਣਗੌਲਿਆ ਕੀਤਾ ਗਿਆ ਹੈ, ਜਿਸ ਕਰਕੇ ਸੂਬੇ ਦੀਆਂ ਅਨੁਸੂਚਿਤ ਜਾਤੀਆਂ, ਓਬੀਸੀ ਵਰਗਾਂ, ਖਿਡਾਰੀਆਂ, ਸਾਬਕਾ ਸੈਨਿਕਾਂ ਤੇ ਔਰਤਾਂ ਦੀ ਪ੍ਰਤੀਨਿਧਤਾਂ ਖਤਮ ਹੋ ਰਹੀ ਹੈ। ਇਸ ਨੂੰ ਲੈ ਕੇ ਬਸਪਾ ਦਾ ਚਾਰ ਮੈਂਬਰੀ ਵਫ਼ਦ ਗਵਰਨਰ ਨਾਲ ਭੇਂਟ ਕਰੇਗਾ।