Site icon SMZ NEWS

ਮੋਗਾ ‘ਚ ਬੇਕਾਬੂ ਟਰੈਕਟਰ-ਟਰਾਲੀ ਦੀ ਟੱਕਰ, ਡਿੱਗਿਆ ਟਰਾਂਸਫ਼ਾਰਮਰ, ਟੁੱਟੇ ਖੰਭੇ, ਬਿਜਲੀ ਗੁਲ

ਮੋਗਾ ‘ਚ ਸ਼ਹਿਰ ਦੇ ਗਾਂਧੀ ਰੋਡ ‘ਤੇ ਐਸਡੀ ਸੀਨੀਅਰ ਸੈਕੰਡਰੀ ਸਕੂਲ ਨੇੜੇ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਹਾਦਸੇ ਵਿੱਚ ਖੰਭਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜਦਕਿ ਇਸ ‘ਤੇ ਲੱਗਿਆ ਟਰਾਂਸਫਾਰਮਰ ਜ਼ਮੀਨ ‘ਤੇ ਡਿੱਗਣ ਕਾਰਨ ਨੁਕਸਾਨਿਆ ਗਿਆ।

tractor trolley broken transformers

ਟਰੈਕਟਰ-ਟਰਾਲੀ ਦੇ ਖੰਭੇ ਨਾਲ ਟਕਰਾ ਜਾਣ ਕਾਰਨ ਇਲਾਕੇ ਵਿੱਚ ਬਿਜਲੀ ਬੰਦ ਹੋ ਗਈ ਹੈ। ਲੋਕ ਬਹੁਤ ਪਰੇਸ਼ਾਨ ਹਨ। ਜਾਣਕਾਰੀ ਅਨੁਸਾਰ 100 ਕੇ.ਵੀ ਦਾ ਟਰਾਂਸਫਰ ਗਾਂਧੀ ਰੋਡ ‘ਤੇ ਪ੍ਰਾਈਵੇਟ ਸਕੂਲ ਦੇ ਸਾਹਮਣੇ ਖੰਭਿਆਂ ‘ਤੇ ਲਾਇਆ ਗਿਆ ਸੀ। ਜਿਸ ਕਾਰਨ ਇਹ ਗਾਂਧੀ ਰੋਡ ‘ਤੇ ਸਥਿਤ ਘਰਾਂ ਵਿੱਚ ਦੁਕਾਨਦਾਰਾਂ ਨੂੰ ਬਿਜਲੀ ਸਪਲਾਈ ਦੇ ਰਿਹਾ ਸੀ। ਟਰੈਕਟਰ-ਟਰਾਲੀ ਅਚਾਨਕ ਬੇਕਾਬੂ ਹੋ ਕੇ ਟਰਾਂਸਫਾਰਮਰ ਦੇ ਖੰਭਿਆਂ ਨਾਲ ਟਕਰਾ ਗਈ, ਜਿਸ ਕਾਰਨ ਖੰਭੇ ਟੁੱਟ ਗਏ ਅਤੇ ਬਿਜਲੀ ਦਾ ਟਰਾਂਸਫਾਰਮਰ ਜ਼ਮੀਨ ‘ਤੇ ਡਿੱਗ ਗਿਆ, ਜਿਸ ਕਾਰਨ ਇਲਾਕੇ ਦੀ ਬਿਜਲੀਬੰਦ ਹੋ ਗਈ ਹੈ। ਘਟਨਾ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਮੌਕਾ ਪਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਐਸਡੀਓ ਬਲਜੀਤ ਸਿੰਘ ਢਿੱਲੋਂ ਅਤੇ ਜੇਈ ਗੁਰਮੀਤ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪੁੱਜੇ। ਉਨ੍ਹਾਂ ਵੱਲੋਂ ਨੁਕਸਾਨ ਦਾ ਜਾਇਜ਼ਾ ਲੈਣ ਮਗਰੋਂ ਪੁਲੀਸ ਨੂੰ ਲਿਖਤੀ ਸ਼ਿਕਾਇਤ ਕਰ ਦਿੱਤੀ ਗਈ ਹੈ। ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਐਸ.ਡੀ.ਓ ਦੱਖਣੀ ਬਲਜੀਤ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਟਰੈਕਟਰ-ਟਰਾਲੀ ਚਾਲਕ ਦੀ ਅਣਗਹਿਲੀ ਕਾਰਨ ਕਰੀਬ ਡੇਢ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੀ ਭਰਪਾਈ ਨੁਕਸਾਨ ਕਰਨ ਵਾਲੇ ਹੀ ਕਰਨਗੇ। ਉਹ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਰਹੇ ਹਨ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Exit mobile version