ਭੋਗਪੁਰ ਵਿਖੇ ਅੱਜ ਸਵੇਰੇ ਗੁਰਦੁਆਰਾ ਸਾਹਿਬ ‘ਚ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਥਾਨਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਭੋਗਪੁਰ ਵਿਖੇ ਅੱਜ ਸਵੇਰੇ 5.30 ਵਜੇ ਭਾਈ ਰਵਿੰਦਰ ਸਿੰਘ ਗੁਰਦੁਆਰਾ ਸਾਹਿਬ ਵਿਖੇ ਆਪਣੀ ਸੇਵਾ ਨਿਭਾ ਕੇ ਚਲੇ ਗਏ। ਇਸ ਮੌਕੇ ਸਤਨਾਮ ਸਿੰਘ ਪੁੱਤਰ ਸ਼ਿਵ ਸਿੰਘ ਵਾਸੀ ਵਾਰਡ ਨੰਬਰ-10 ਗੁਰਦੁਆਰਾ ਸਾਹਿਬ ‘ਚ ਮੌਜੂਦ ਸਨ।
ਇਸ ਦਰਮਿਆਨ ਇਕ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਾ ਸਾਹਿਬ ਅਤੇ ਹੋਰ ਵਸਤਰ ਖਿੱਚ ਕੇ ਹੇਠਾਂ ਸੁੱਟ ਦਿੱਤੇ। ਉਕਤ ਨੌਜਵਾਨ ਨੂੰ ਸਤਨਾਮ ਸਿੰਘ ਨੇ ਅਜਿਹਾ ਕਰਨ ਤੋਂ ਰੋਕਿਆ ਅਤੇ ਨਾਲ ਹੀ ਸੰਗਤ ਦੇ ਹਵਾਲੇ ਕਰ ਦਿੱਤਾ।
Comment here