Indian PoliticsNationNewsPunjab newsWorld

ਸਾਂਸਦ ਰਵਨੀਤ ਬਿੱਟੂ ਦੇ PA ਹਰਜਿੰਦਰ ਸਿੰਘ ਢੀਂਡਸਾ ‘ਤੇ ਹਮਲਾ, ਨਿੱਜੀ ਹਸਪਤਾਲ ‘ਚ ਕਰਵਾਇਆ ਭਰਤੀ

ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ‘ਤੇ ਹਮਲਾ ਕੀਤਾ ਗਿਆ ਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਆਲੀ ਚੌਕ ਨੇੜੇ ਹਮਲਾਵਰਾਂ ਵਲੋਂ ਇਹ ਹਮਲਾ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੇ ਸਿਰ ‘ਤੇ 10 ਤੋਂ 15 ਟਾਂਕੇ ਲੱਗੇ ਹਨ ਤੇ ਨਾਲ ਹੀ ਬਾਂਹ ‘ਤੇ ਵੀ ਸੱਟਾਂ ਆਈਆਂ ਹਨ। ਤਲਵਾਰਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰ ਲਗਭਗ 5 ਮਿੰਟ ਤੱਕ ਉਨ੍ਹਾਂ ‘ਤੇ ਵਾਰ ਕਰਦੇ ਸਨ। ਹਮਲੇ ਵਿਚ ਹਰਜਿੰਦਰ ਸਿੰਘ ਦੇ ਸਿਰ ‘ਤੇ ਡੂੰਘੇ ਜ਼ਖਮ ਹੋਏ ਹਨ। ਲੋਕਾਂ ਨੇ ਹਰਜਿੰਦਰ ਸਿੰਘ ਨੂੰ ਜ਼ਖਮੀ ਹਾਲਤ ਦੇਖ ਕੇ ਤੁਰੰਤ ਐਂਬੂਲੈਂਸ ਨੂੰ ਫੋਨ ਕੀਤਾ ਤੇ ਪੁਲਿਸ ਨੂੰ ਵੀ ਸੂਚਿਤ ਕੀਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਹਰਜਿੰਦਰ ਸਿੰਘ ਢੀਂਡਸਾ ਜਦੋਂ ਸਵੇਰੇ ਲਗਭਗ 10.30 ਵਜੇ ਕਾਰ ‘ਚ ਇਆਲੀ ਚੌਕ ਤੋਂ ਲੰਘ ਰਹੇ ਸਨ ਤਾਂ ਅਚਾਨਕ ਮੋਟਰਸਾਈਕਲ ਉਤੇ 5 ਅਣਪਛਾਤੇ ਵਿਅਕਤੀ ਆਏ ਤੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੇ ਸਿਰ ਅਤੇ ਸਰੀਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀਆਂ ਦੀ ਪਛਾਣ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਸੀਸੀਟੀਵੀ ਵਿਚ ਦੋਸ਼ੀ ਕੈਦ ਹੋ ਚੁੱਕੇ ਹਨ। ਦੋਸ਼ੀਆਂ ਨੂੰ ਜਲਦ ਹੀ ਫੜ ਲਿਆ ਜਾਵੇਗਾ। ਹਰਜਿੰਦਰ ਸਿੰਘ ‘ਤੇ ਜਿਸ ਸਮੇਂ ਹਮਲਾ ਹੋਇਆ ਉਸ ਸਮੇਂ ਉਥੇ ਕਾਫੀ ਲੋਕ ਮੌਜੂਦ ਸਨ ਪਰ ਹਮਲਾਵਰਾਂ ਦੇ ਹਥਿਆਰਾਂ ਅੱਗੇ ਕਿਸੇ ਦੀ ਨਹੀਂ ਚੱਲੀ ਤੇ ਲੋਕ ਇਧਰ-ਉਧਰ ਭੱਜਦੇ ਨਜ਼ਰ ਆਏ।

Comment here

Verified by MonsterInsights