75ਵੇਂ ਸੁਤੰਤਰਤਾ ਦਿਵਸ ਦੇ ਅੰਮ੍ਰਿਤ ਮਹੋਤਸਵ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸਨ।
ਯੂਟੀ ਪ੍ਰਸ਼ਾਸਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 16 ਅਗਸਤ ਨੂੰ ਬੰਦ ਰਹਿਣਗੇ। ਯੂਟੀ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 16 ਅਗਸਤ ਨੂੰ ਬੰਦ ਰਹਿਣਗੇ। ਇਸ ਦੌਰਾਨ ਮੋਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਵੀ ਮੰਗਲਵਾਰ ਨੂੰ ਬੰਦ ਰਹਿਣਗੇ।