ਪੂਰਾ ਭਾਰਤ ਇਸ ਵਾਰ 15 ਅਗਸਤ ਨੂੰ ਆਜ਼ਾਦੀ ਦੇ 75 ਸਾਲ ਦਾ ਜਸ਼ਨ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਇਸ ਜਸ਼ਨ ਨੂੰ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਦਾ ਨਾਂ ਦਿੱਤਾ ਹੈ।
ਇਸ ਮੌਕੇ ਕਈ ਤਰ੍ਹਾਂ ਦੇ ਰਿਕਾਰਡ ਬਣਾਏ ਜਾ ਰਹੇ ਹਨ, ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਨੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਜਸ਼ਨ ਵਿੱਚ ਅੱਜ ਤਕ ਦੇ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਆਯੁਸ਼ਮਾਨ ਖੁਰਾਣਾ ਬੀਐੱਸਐੱਫ ਜਵਾਨਾਂ ‘ਚ ਪਹੁੰਚੇ।