ਪਾਕਿਸਤਾਨ ਦੇ ਮੁਲਤਾਨ ਵਿਚ ਮੰਗਲਵਾਰ ਨੂੰ ਪੈਸੇਂਜਰ ਬੱਸ ਤੇ ਫਿਊਲ ਟੈਂਕਰ ਦੀ ਟੱਕਰ ਹੋ ਗਈ। 20 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਮਰਨ ਵਾਲਿਆਂ ਦਾ ਅੰਕੜਾ ਹੋਰ ਵੀ ਵਧ ਸਕਦਾ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੁਲਤਾਨ ਪੰਜਾਬ ਸੂਬੇ ਦੇ ਸਭ ਤੋਂ ਵੱਡੇ ਸ਼ਹਿਰ ਲਾਹੌਰ ਤੋਂ 350 ਕਿਲੋਮੀਟਰ ਦੂਰ ਹੈ। ਪੁਲਿਸ ਮੁਤਾਬਕ ਘਟਨਾ ਸਮੇਂ ਇਲਾਕੇ ਵਿਚ ਭਾਰੀ ਮੀਂਹ ਪੈ ਰਿਹਾ ਸੀ ਤੇ ਬੱਸ ਦੀ ਰਫਤਾਰ ਕਾਫੀ ਜ਼ਿਆਦਾ ਸੀ ਜਿਸ ਕਾਰਨ ਹਾਦਸਾ ਵਾਪਰਿਆ।
ਰੈਸਕਿਊ ਟੀਮ ਨੇ ਕਿਹਾ ਕਿ ਟੱਕਰ ਦੇ ਬਾਅਦ ਬੱਸ ਤੇ ਟੈਂਕਰ ਦੋਵਾਂ ਵਿਚ ਅੱਗ ਲੱਗ ਗਈ। ਯਾਤਰੀ ਜ਼ਿੰਦਾ ਸੜ ਗਏ। ਲਾਸ਼ਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਰਿਹਾ ਹੈ। ਲਾਸ਼ਾਂ ਨੂੰ ਡੀਐੱਨਏ ਟੈਸਟ ਦੇ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਜਾਵੇਗਾ। ਰੈਸਕਿਊ ਤੇ ਫਾਇਰ ਟੀਮ ਲਈ ਬਚਾਅ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜ਼ਖਮੀਆਂ ਨੂੰ ਮੁਲਤਾਨ ਦੇ ਨਿਸ਼ਤਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਗੰਭੀਰ ਹੈ।
ਪੰਜਾਬ ਸੂਬੇ ਦੇ ਪ੍ਰਧਾਨ ਮੰਤਰੀ ਪਰਵੇਜ ਇਲਾਹੀ ਨੇ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ। ਜ਼ਖਮੀਆਂ ਨੂੰਬੇਹਤਰ ਇਲਾਜ ਦੇਣ ਤੇ ਪ੍ਰਸ਼ਾਸਨ ਤੋਂ ਲਾਸ਼ਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਣ ਦਾ ਹੁਕਮ ਦਿੱਤਾ। ਨਾਲ ਹੀ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਕਿਹਾ।
ਇਸ ਤੋਂ ਪਹਿਲਾਂ 13 ਅਗਸਤ ਨੂੰ ਵੀ ਇਕ ਟਰੱਕ ਤੇ ਬੱਸ ਦੀ ਟੱਕਰ ਹੋ ਗਈ ਸੀ ਜਿਸ ਵਿਚ 13 ਲੋਕਾਂ ਦੀ ਮੌਤ ਹੋ ਗਈ ਸੀ। ਬਾਕੀ ਜ਼ਖਮੀ ਹਨ। ਬੱਸ ਵਿਚ 18 ਲੋਕ ਸਵਾਰ ਸਨ। ਘਟਨਾ ਵਾਲੀ ਥਾਂ ਤੋਂ ਟਰੱਕ ਦਾ ਡਰਾਈਵਰ ਫਰਾਰ ਹੋ ਗਿਆ ਸੀ। ਜਦੋਂ ਘਟਨਾ ਹੋਈ ਤਾਂ ਇਲਾਕੇ ਵਿਚ ਭਾਰੀ ਮੀਂਹ ਪੈ ਰਿਹਾ ਸੀ।