Site icon SMZ NEWS

ਰਵਨੀਤ ਬਿੱਟੂ ਦੇ PA ‘ਤੇ ਹਮਲਾ ਕਰਨ ਦੇ ਮਾਮਲੇ ‘ਚ 6 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੀ. ਏ. ‘ਤੇ ਹਮਲਾ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ 2 ਦੋਸ਼ੀਆਂ ਨੂੰ 15 ਅਗਸਤ ਵਾਲੇ ਦਿਨ ਕਾਬੂ ਕੀਤਾ ਗਿਆ ਸੀ। ਜਿਨ੍ਹਾਂ ਤੋਂ ਪੁੱਛਗਿੱਛ ਕਰਨ ਮਗਰੋਂ 4 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

6 arrested for attacking

ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਢੀਂਡਸਾ ‘ਤੇ 12 ਅਗਸਤ ਨੂੰ ਹਮਲਾ ਕੀਤਾ ਗਿਆ ਸੀ। ਉਨ੍ਹਾਂ ‘ਤੇ ਇਹ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਉਹ ਆਪਣੇ ਪਿੰਡ ਥਰੀਕਿਆਂ ਤੋਂ ਨਿਕਲ ਕੇ ਅਯਾਲੀ ਚੌਂਕ ਜਾ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ 15-16 ਹਮਲਾਵਰਾਂ ਵੱਲੋਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ ਸੀ । ਇਸ ਦੌਰਾਨ ਉਨ੍ਹਾਂ ਦੇ ਸਿਰ ਵਿੱਚ ਗੁੱਝੀਆਂ ਸੱਟਾਂ ਲੱਗੀਆਂ।

ਇਸ ਹਮਲੇ ਦੀ ਜਾਂਚ ਲਈ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਮਾਮਲੇ ਦੀ ਜਾਂਚ ਦੇ ਲਈ ਥਾਣਾ ਸਰਾਭਾ ਨਗਰ ਤੇ CIA-1 ਦੀ ਟੀਮ ਬਣਾਈ। ਇਨ੍ਹਾਂ ਦੋਹਾਂ ਟੀਮਾਂ ਨੇ ਆਪਸੀ ਤਾਲਮੇਲ ਨਾਲ ਦੋਸ਼ੀਆਂ ਨੂੰ ਅਹਿਮਦਗੜ੍ਹ ਮੰਡੀ ਜ਼ਿਲ੍ਹਾ ਮਲੇਰਕੋਟਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਫੜ੍ਹੇ ਗਏ ਦੋਸ਼ੀਆਂ ਦੀ ਪਹਿਚਾਣ ਹਰਜੋਤ ਸਿੰਘ ਉਰਫ ਜੋਤ, ਹਰਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਪਵਨਦੀਪ ਸਿੰਘ, ਰੁਪਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ 2 ਦਿਨ ਦਾ ਪੁਲਿਸ ਰਿਮਾਂਡ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।

Exit mobile version