Site icon SMZ NEWS

ਮਨੀਸ਼ ਸਿਸੋਦੀਆ ਨੇ ਮੋਹਾਲੀ ‘ਚ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ, ਕਿਹਾ-‘ਕੇਜਰੀਵਾਲ ਜੋ ਕਹਿੰਦੇ ਨੇ ਉਹ ਕਰਦੇ ਵੀ ਨੇ’

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਮੋਹਾਲੀ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋਰੇਮਾਜਰਾ ਵੀ ਮੌਜੂਦ ਸਨ। ਉਨ੍ਹਾਂ ਨੇ ਮੋਹਾਲੀ ਦੇ ਫੇਜ਼ 5 ਵਿੱਚ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ । ਇਸ ਸਬੰਧੀ ਮਨੀਸ਼ ਸਿਸੋਦੀਆ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁਹੱਲਾ ਕਲੀਨਿਕ ਅਰਵਿੰਦ ਕੇਜਰੀਵਾਲ ਦੀ ਕੰਮ ਦੀ ਰਾਜਨੀਤੀ ਹੈ। ਅਰਵਿੰਦ ਕੇਜਰੀਵਾਲ ਜੋ ਕਹਿੰਦੇ ਹਨ ਉਹ ਕਰ ਕੇ ਦਿਖਾਉਂਦੇ ਵੀ ਹਨ।

Delhi Deputy CM Manish Sisodia

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ” ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਪਹਿਲੇ 100 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਇੱਥੇ ਹਰ ਕੋਈ ਵਿਅਕਤੀ ਲਈ ਫ੍ਰੀ ਵਿੱਚ ਇਲਾਜ, ਦਵਾਈਆਂ ਤੇ ਮੈਡੀਕਲ ਟੈਸਟ ਉਪਲਬਧ ਹਨ। ਅੱਜ ਪੰਜਾਬ ਦੇ ਸਿਹਤ ਮੰਤਰੀ ਜੌੜਾਮਾਜਰਾ ਨਾਲ ਇਨ੍ਹਾਂ ਵਿੱਚੋਂ ਇੱਕ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ। ਇਹ ਅਰਵਿੰਦ ਕੇਜਰੀਵਾਲ ਜੀ ਦੀ ਕੰਮ ਦੀ ਰਾਜਨੀਤੀ ਹੈ, ਜੋ ਕਹਿੰਦੇ ਹਨ ਕਰ ਕੇ ਦਿਖਾਉਂਦੇ ਹਨ।”

ਦੱਸ ਦਈਏ ਕਿ CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ । ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਲਈ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ 25 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ, ਜੋ ਲੋਕਾਂ ਦੀ ਸੇਵਾ ਵਿੱਚ ਕੰਮ ਕਰਨਗੇ। ਗੌਰਤਲਬ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਇਹ ਕਲੀਨਿਕ ਰੋਜ਼ਾਨਾ 8 ਵਜੇ ਤੋਂ 2 ਵਜੇ ਤੱਕ ਖੁੱਲ੍ਹਣਗੇ।

Exit mobile version