ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਪੀਐਸਪੀਸੀਐਲ ਸਬ ਡਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਲਾਈਨਮੈਨ ਨੂੰ ਸੁਖਵਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਕ੍ਰਿਸ਼ਨ ਕੁਮਾਰ ਨੇ ਆਪਣੇ ਪਲਾਟ ਨਾਭਾ ਰੋਡ ਪਟਿਆਲਾ ਵਿਖੇ ਘਰੇਲੂ ਬਿਜਲੀ ਦਾ ਮੀਟਰ ਲਗਾਉਣ ਲਈ ਪਹਿਲਾਂ ਹੀ 3,000 ਰੁਪਏ ਦੀ ਰਿਸ਼ਵਤ ਲੈ ਲਈ ਸੀ।