Site icon SMZ NEWS

‘ਹਰ ਹਾਲ ‘ਚ ਚੱਲੇਗੀ ਫਗਵਾੜਾ ਖੰਡ ਮਿੱਲ’- ਗੰਨਾ ਕਾਸ਼ਤਕਾਰਾਂ ਨੂੰ ਮਾਨ ਸਰਕਾਰ ਨੇ ਦਿੱਤਾ ਭਰੋਸਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਗਵਾੜਾ ਖੰਡ ਮਿੱਲ ਹਲ ਹਾਲਤ ਵਿਚ ਚਲਾਈ ਜਾਵੇਗੀ ਅਤੇ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਇੱਥੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਖੰਡ ਮਿੱਲ ਦੇ ਮਸਲੇ ਦਾ ਹੱਲ ਕੱਢਣ ਲਈ ਕਿਸਾਨਾਂ ਦੇ ਵਫਦ ਨਾਲ ਮੀਟਿੰਗ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਇਸ ਸੀਜ਼ਨ ਦੌਰਾਨ ਫਗਵਾੜਾ ਖੰਡ ਮਿੱਲ ਚਲਾਉਣ ਲਈ ਵੱਖ-ਵੱਖ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ।

Phagwara sugar mill will

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਸੁਹਿਰਦ ਹੈ ਅਤੇ ਸੂਬੇ ਦੀ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਠੋਸ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫਗਵਾੜਾ ਖੰਡ ਮਿੱਲ ਵੱਲ ਬਕਾਇਆ ਰਾਸ਼ੀ ਨੂੰ ਦਿਵਾਉਣ ਲਈ ਪੂਰੀ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਖੰਡ ਮਿੱਲ ਮਾਲਕਾਂ, ਬੈਂਕਾ ਅਤੇ ਹੋਰ ਕਾਨੂੰਨੀ ਪਹਿਲੂਆਂ ਨੂੰ ਪੂਰੀ ਤਰਾਂ ਵਿਚਾਰ ਕੇ ਜਲਦ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਫਗਵਾੜਾ ਖੰਡ ਮਿੱਲ ਚਲਾਉਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਗਵਾੜਾ ਖੰਡ ਮਿੱਲ ਬੰਦ ਨਹੀਂ ਹੋਣ ਦਿੱਤੀ ਜਾਵੇਗੀ, ਇਸ ਨੂੰ ਚਲਾਉਣ ਲਈ ਕਈ ਪ੍ਰਾਈਵੇਟ ਫਰਮਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇ ਲੋੜ ਪਈ ਤਾਂ ਸਰਕਾਰ ਇਸ ਮਿੱਲ ਨੂੰ ਚਲਾਵੇਗੀ, ਪਰ ਗੰਨਾ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਧਰਨਾ ਖਤਮ ਕਰਕੇ ਘਰਾਂ ਨੂੰ ਜਾਣ ਕਿਉਂਕਿ ਸਰਕਾਰ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।

Exit mobile version