ਗ੍ਰਿਫਤਾਰ ਅੱਤਵਾਦੀ ਹਰਪਾਲ ਸਿੰਘ ਅਤੇ ਫਤਿਹਦੀਪ ਨੂੰ ਪੁਲਿਸ ਨੇ ਵੀਰਵਾਰ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ। ਜੱਜ ਨੇ ਦੋਵਾਂ ਨੂੰ ਅੱਠ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਸੋਮਵਾਰ ਰਾਤ ਨੂੰ ਮੁਲਜ਼ਮਾਂ ਨੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਬੋਲੈਰੋ ਨੂੰ ਆਈਈਡੀ ਪਾ ਕੇ ਉਡਾਉਣ ਦੀ ਕੋਸ਼ਿਸ਼ ਕੀਤੀ ਸੀ।

ਪੰਜਾਬ ਪੁਲਿਸ ਦੇ ਸਪੈਸ਼ਲ ਸੈੱਲ ਨੇ ਉਸ ਨੂੰ ਬੁੱਧਵਾਰ ਦੁਪਹਿਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ। ਮੁਲਜ਼ਮ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਦੋਵਾਂ ਦੀ ਪਛਾਣ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਪੱਟੀ ਅਧੀਨ ਪੈਂਦੇ ਪਿੰਡ ਸਭਰਾ ਦੇ ਰਹਿਣ ਵਾਲੇ ਚਾਚਾ-ਭਤੀਜੇ ਹਰਪਾਲ ਸਿੰਘ ਅਤੇ ਫਤਿਹਦੀਪ ਸਿੰਘ ਵਜੋਂ ਹੋਈ ਹੈ। ਹਰਪਾਲ ਪੰਜਾਬ ਪੁਲਿਸ ਦੀ ਰਿਜ਼ਰਵ ਬਟਾਲੀਅਨ ਵਿੱਚ ਕਾਂਸਟੇਬਲ ਹੈ ਅਤੇ ਮੌਜੂਦਾ ਸਮੇਂ ਵਿੱਚ ਇੱਕ ਵਕੀਲ ਦੀ ਸੁਰੱਖਿਆ ਵਿੱਚ ਤਾਇਨਾਤ ਸੀ।
Comment here