ਲੁਧਿਆਣਾ ਵਿੱਚ ਕੋਰੋਨਾ ਇੱਕ ਵਾਰ ਫਿਰ ਪੈਰ ਪਸਾਰ ਰਿਹਾ ਹੈ। ਅੱਜ ਜ਼ਿਲ੍ਹੇ ਵਿੱ ਕੋਰੋਨਾ ਦੇ 38 ਨਵੇਂ ਮਾਮਲੇ ਸਾਹਮਣੇ ਆਏ ਜਿਨ੍ਹਾਂ ਵਿੱਚ 33 ਲੁਧਿਆਣੇ ਅਤੇ 5 ਬਾਹਰਲੇ ਰਾਜ/ ਜ਼ਿਲ੍ਹਿਆਂ ਨਾਲ ਸਬੰਧਤ ਹਨ।
ਲੁਧਿਆਣਾ ਵਿੱਚ ਹੁਣ ਤੱਕ ਕੋਰੋਨਾ ਦੇ ਕੁਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 113150 ਹੋ ਗਈ ਹੈ ਅਤੇ ਬਾਹਰਲੇ ਜ਼ਿਲ੍ਹੇ/ ਰਾਜਾਂ ਦੇ ਕੁਲ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 15196 ਹੈ। ਹੁਣ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੁਲ ਮੌਤਾਂ ਦੀ ਗਿਣਤੀ 3011 ਹੈ ਅਤੇ ਬਾਹਰਲੇ ਜ਼ਿਲ੍ਹੇ/ ਰਾਜਾਂ ਦੀ ਮੌਤਾਂ ਦੀ ਗਿਣਤੀ 1136 ਹੈ।
ਸਿਵਲ ਸਰਜਨ ਲੁਧਿਆਣਾ ਨੇ ਅਪੀਲ ਕੀਤੀ ਕਿ ਚੰਗੇ ਨਾਗਰਿਕ ਬਣੋ, ਮਾਸਕ ਜ਼ਰੂਰ ਪਹਿਨੋ, ਦੂਜਿਆਂ ਤੋਂ ਦੂਰੀ ਬਣਾ ਕੇ ਰੱਖੋ, ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ ਕਰੋ, ਵਾਰ-ਵਾਰ ਆਪਣੇ ਹੱਥ ਧੋਵੋ, ਸਿਹਤ ਠੀਕ ਨਾ ਮਹਿਸੂਸ ਹੋਵੇ ਤਾਂ ਆਪਣੇ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰੋ। ਆਪਣਾ, ਆਪਣੇ ਪਰਿਵਾਰ ਅਤੇ ਸਮਾਜ ਦੇ ਭਲੇ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਕਰੋ।ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਅੱਜ ਤੱਕ 109940 (97.16 ਫੀਸਦੀ) ਕੋਰੋਨਾ ਪੌਜ਼ੀਟਿਵ ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹਾ ਲੁਧਿਆਣਾ ਅੰਦਰ ਅੱਜ ਤੱਕ 3870770 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜੋਕਿ ਆਰ.ਟੀ.ਪੀ.ਸੀ.ਆਰ. 2205984, ਐਂਟੀਜਨ 1618727 ਅਤੇ ਟਰੂਨੈਟ 46059 ਹਨ।