ਡਾ. ਸਤਬੀਰ ਸਿੰਘ ਗੋਸਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੀ ਨਿਯੁਕਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ।

CM ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪ੍ਰਸਿੱਧ ਖੋਜਕਾਲ ਡਾ. ਸਤਬੀਰ ਸਿੰਘ ਗੋਸਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਹੋਣਗੇ। ਮੇਰੇ ਵੱਲੋਂ ਗੋਸਲ ਜੀ ਨੂੰ ਸ਼ੁੱਭਕਾਮਨਾਵਾਂ।
ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਵੀਸੀ ਅਹੁਦੇ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਹੁਣ ਤੱਕ ਪੀਯੂ ਦੇ ਕਾਰਜਕਾਰੀ ਵਾਈਸ ਚਾਂਸਲ ਦੀ ਜ਼ਿੰਮੇਵਾਰੀ ਡੀਕੇ ਤਿਵਾੜੀ ਨਿਭਾ ਰਹੇ ਸਨ। ਇਸ ਤੋਂ ਪਹਿਲਾਂ ਸਥਾਈ ਵੀਸੀ ਦੇ ਅਹੁਦੇ ‘ਤੇ ਡਾ. ਬਲਦੇਵ ਸਿੰਘ ਢਿੱਲੋਂ ਸਨ। ਢਿੱਲੋਂ ਦਾ ਕਾਰਜਕਾਲ ਪਿਛਲੇ ਸਾਲ 30 ਜੂਨ 2021 ਨੂੰ ਖਤਮ ਹੋ ਗਿਆ ਸੀ ਉਦੋਂ ਤੋਂ ਇਸ ਅਹੁਦੇ ‘ਤੇ ਨਿਯੁਕਤੀ ਨਹੀਂ ਹੋ ਸਕੀ ਸੀ।
ਪੀਯੂ ਖੇਤੀ ਖੇਤਰ ਵਿਚ ਦੇਸ਼ ਹੀ ਨਹੀਂ ਸਗੋਂ ਕੌਮਾਂਤਰੀ ਪੱਧਰ ‘ਤੇ ਮਸ਼ਹੂਰ ਹੈ। ਇਥੋਂ ਪੜ੍ਹ ਕੇ ਗਏ ਵਿਦਿਆਰਥੀ ਵਿਦੇਸ਼ਾਂ ਵਿਚ ਵੀ ਕੰਮ ਕਰ ਰਹੇ ਹਨ ਤੇ ਆਪਣੀ ਖੋਜ ਨਾਲ ਖੇਤੀ ਵਿਕਾਸ ਨੂੰ ਰਫਤਾਰ ਦੇ ਰਹੇ ਹਨ.
Comment here